ਪੰਜਾਬ 'ਚ ਪਹਿਲਾਂ ਨਾਲੋਂ ਜ਼ਿਆਦਾ ਵਧੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ
Tuesday, Nov 30, 2021 - 10:27 AM (IST)
ਲੁਧਿਆਣਾ (ਸਲੂਜਾ) : ਪੰਜਾਬ ’ਚ ਆਉਣ ਵਾਲੇ ਇਕ-ਦੋ ਦਿਨਾਂ ’ਚ ਮੌਸਮ ਦਾ ਮਿਜਾਜ਼ ਪਹਿਲਾਂ ਤੋਂ ਜ਼ਿਆਦਾ ਠੰਡ ਵਾਲਾ ਹੋ ਸਕਦਾ ਹੈ ਕਿਉਂਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 2-3 ਦਸੰਬਰ ਨੂੰ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਅਜਿਹੀ ਸੰਭਾਵਨਾ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਸੰਪਰਕ ਕਰਨ ’ਤੇ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ : ਠੰਡ ਵੱਧਣ ਨਾਲ ਹੀ 'ਡੇਂਗੂ' ਕੇਸਾਂ ’ਚ ਆਈ ਕਮੀ, 10 ਡਿਗਰੀ ਪੁੱਜਿਆ ਪਾਰਾ
ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਅਤੇ ਹਰਿਆਣਾ 'ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣੇਗਾ, ਜਿਸ ਕਾਰਨ ਪੰਜਾਬ ਸਮੇਤ ਹਰਿਆਣਾ, ਦਿੱਲੀ ਅਤੇ ਉੱਤਰੀ ਰਾਜਸਥਾਨ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਵੇਰ ਦੇ ਸਮੇਂ ਹਲਕੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਰਾਤ ਨੂੰ ਪਾਰਾ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਰਾਤ ਅਤੇ ਦਿਨ 'ਚ ਵੀ ਪਾਰਾ ਹੇਠਾਂ ਡਿਗੇਗਾ ਅਤੇ ਠੰਡ ਵਧੇਗੀ।
ਇਹ ਵੀ ਪੜ੍ਹੋ : ਬੇਰਹਿਮ ਗੁਆਂਢਣ ਨੇ ਮਿੱਟੀ 'ਚ ਦੱਬ ਕੇ ਮਾਰ ਦਿੱਤੀ ਢਾਈ ਸਾਲਾਂ ਦੀ ਬੱਚੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ