ਪੰਜਾਬ 'ਚ 'ਮੌਸਮ' ਨੂੰ ਲੈ ਕੇ ਚੰਗੀ ਖ਼ਬਰ, ਕਈ ਥਾਵਾਂ 'ਤੇ ਪੈ ਰਿਹਾ ਮੀਂਹ, ਸੀਤ ਲਹਿਰ ਤੋਂ ਮਿਲੇਗੀ ਰਾਹਤ
Friday, Jan 20, 2023 - 09:44 AM (IST)
ਚੰਡੀਗੜ੍ਹ : ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ ਅਤੇ ਕਈ ਥਾਵਾਂ 'ਤੇ ਹਲਕਾ ਮੀਂਹ ਪਿਆ ਹੈ। ਠੰਡ ਨਾਲ ਠੁਰ-ਠੁਰ ਕਰਦੇ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਾਰਨ ਹੀ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਥੋੜ੍ਹੀ ਘੱਟ ਹੋਣ ਦੀ ਸੰਭਾਵਨਾ ਹੈ।
ਮੀਂਹ ਪੈਣ ਦੇ ਨਾਲ ਤਾਪਮਾਨ 'ਚ ਵੀ ਵਾਧਾ ਹੋਣ ਦੇ ਆਸਾਰ ਹਨ। ਮੀਂਹ ਪੈਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਭਾਵੇਂ ਹੀ ਪਿਛਲੇ ਦਿਨੀਂ ਧੁੱਪ ਨਿਕਲ ਰਹੀ ਸੀ ਪਰ ਇਸ ਦੇ ਨਾਲ ਹੀ ਸੀਤ ਲਹਿਰ ਵੀ ਚੱਲ ਰਹੀ ਸੀ, ਜਿਸ ਕਾਰਨ ਧੁੱਪ ਦਾ ਜ਼ਿਆਦਾ ਅਸਰ ਦਿਖਾਈ ਨਹੀਂ ਦਿੰਦਾ ਸੀ।
ਇਹ ਵੀ ਪੜ੍ਹੋ : ਖੁਫ਼ੀਆ ਹੈੱਡਕੁਆਰਟਰ ’ਤੇ RPG ਹਮਲੇ ਦੇ ਮਾਮਲੇ ’ਚ ਸਪਲੀਮੈਂਟਰੀ ਚਲਾਨ ਪੇਸ਼
ਹੁਣ ਮੀਂਹ ਪੈਣ ਨਾਲ ਮੌਸਮ ਬਦਲਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ 22 ਤਾਰੀਖ਼ ਤੋਂ ਲੈ ਕੇ 26 ਤਾਰੀਖ਼ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ