ਪੰਜਾਬ-ਹਰਿਆਣਾ ''ਚ ਬਾਰਸ਼ ਨੇ ਲਾਈਆਂ ਮੌਜਾਂ, ਤਾਪਮਾਨ ''ਚ ਗਿਰਾਵਟ

07/12/2019 9:27:38 AM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਸਮੇਤ ਕੁਝ ਹਿੱਸਿਆਂ ਵਿਚ ਬੀਤੇ ਦਿਨ ਕਾਫੀ ਮੀਂਹ ਪਿਆ, ਜਿਸ ਕਾਰਨ ਮੌਸਮ ਠੰਡਾ ਹੋਣ ਕਾਰਨ ਲੋਕਾਂ ਦੀਆਂ ਮੌਜਾਂ ਲੱਗ ਗਈਆਂ, ਹਾਲਾਂਕਿ ਕਈ ਇਲਾਕਿਆਂ 'ਚ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪਿਆ। ਬਾਰਸ਼ ਕਾਰਨ ਵੀਰਵਾਰ ਨੂੰ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਸਵੇਰੇ ਪਏ ਭਾਰੀ ਮੀਂਹ ਤੋਂ ਬਾਅਦ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਕੁਝ ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ ਅਤੇ ਕਰੀਬ 32 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।

ਮੋਹਾਲੀ, ਜਲੰਧਰ, ਰੂਪਨਗਰ, ਪਟਿਆਲਾ, ਲੁਧਿਆਣਾ, ਅੰਬਾਲਾ, ਪੰਚਕੂਲਾ ਅਤੇ ਯਮੁਨਾਨਗਰ ਸਮੇਤ ਦੋਹਾਂ ਹੀ ਰਾਜਾਂ 'ਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਵਿਚ ਸ਼ਨੀਵਾਰ ਤੱਕ ਹੋਰ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ।


Babita

Content Editor

Related News