IPS ਵਾਈ ਪੂਰਨ ਦੇ ਸੁਸਾਈਡ ਨੋਟ ’ਚ ਨਾਮਜ਼ਦ ਲੋਕਾਂ ਨੂੰ ਕਰੋ ਗ੍ਰਿਫ਼ਤਾਰ: MP ਚੱਬੇਵਾਲ
Monday, Oct 13, 2025 - 07:06 PM (IST)

ਚੰਡੀਗੜ੍ਹ– ਲੋਕ ਸਭਾ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਸੋਮਵਾਰ ਨੂੰ ਹਰਿਆਣਾ ਸਰਕਾਰ ਦੇ ਉਨ੍ਹਾਂ ਚਹੇਤੇ ਅਧਿਕਾਰੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਿਨ੍ਹਾਂ ਦੇ ਨਾਮ ਆਈਪੀਐਸ ਅਧਿਕਾਰੀ ਵਾਈ ਪੁਰਨ ਕੂਮਾਰ ਨੇ ਆਪਣੇ ਸੁਸਾਈਡ ਨੋਟ ਵਿੱਚ ਲਿਖੇ ਸਨ।
ਸਾਂਸਦ ਨੇ ਅੱਜ ਇੱਥੇ ਆਈਪੀਐਸ ਅਧਿਕਾਰੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਹ ਬਹੁਤ ਦੁਖਦਾਈ ਗੱਲ ਹੈ ਕਿ ਉਹਨਾਂ ਅਧਿਕਾਰੀਆਂ ਕਰਕੇ, ਜੋ ਹਰਿਆਣਾ ਸਰਕਾਰ ਦੇ ਚਹੇਤੇ ਹਨ, ਇੱਕ ਮਜ਼ਬੂਤ ਅਧਿਕਾਰੀ ਨੂੰ ਆਤਮਹਤਿਆ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਤੁਰੰਤ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਨਿਆਂ ਦਿਵਾਉਣਾ ਚਾਹੀਦਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਬੇਦਾਗ ਛਵੀ ਵਾਲੇ ਇਕ ਵਰਿਸ਼ਠ ਅਧਿਕਾਰੀ ਨੂੰ ਸਿਰਫ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਹ ਕਮਜ਼ੋਰ ਅਤੇ ਪਿੱਛੜੇ ਵਰਗ ਨਾਲ ਸਬੰਧਤ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ ਤਿੰਨ ਮੰਤਰੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਅਨੁਸੂਚਿਤ ਜਾਤੀਆਂ ਵਿਰੁੱਧ ਵੱਧ ਰਹੀਆਂ ਜ਼ਿਆਦਤੀਆਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ, ਸਾਂਸਦ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਵਰਿਸ਼ਠ ਅਧਿਕਾਰੀ ਨੂੰ ਆਤਮਹਤਿਆ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਜਾਂ ਕੋਈ ਵਿਅਕਤੀ ਭਾਰਤ ਦੇ ਮੁੱਖ ਨਿਆਂਧੀਸ਼ ’ਤੇ ਜੁੱਤਾ ਸੁੱਟਣ ਦੀ ਕੋਸ਼ਿਸ਼ ਕਰਦਾ ਹੈ, ਇਸ ਨਾਲ ਦੇਸ਼ ਦੀ ਹਾਲਤ ਦਾ ਅੰਦਾਜ਼ਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਸਥਿਤੀ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਲੋਕਤੰਤਰ ਲਈ ਵੱਡਾ ਖਤਰਾ ਬਣ ਰਿਹਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਅਨੁਸੂਚਿਤ ਜਾਤੀ ਸਮਾਜ ਵਿਰੁੱਧ ਇਸ ਤਰ੍ਹਾਂ ਦਾ ਰਵੱਈਆ ਬਿਲਕੁਲ ਅਨੁਚਿਤ ਅਤੇ ਅਸਵੀਕਾਰਯੋਗ ਹੈ।
ਲੋਕ ਸਭਾ ਸਾਂਸਦ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਕੁਝ ਵਰਿਸ਼ਠ ਅਫਸਰ ਵਾਈ ਪੁਰਨ ਕੂਮਾਰ ਦੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ ਤੇ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਦਾ ਕਮਜ਼ੋਰ ਅਤੇ ਪਿੱਛੜਾ ਵਰਗ ਇਸ ਸੰਕਟ ਦੀ ਘੜੀ ਵਿੱਚ ਵਾਈ ਪੁਰਨ ਕੂਮਾਰ ਦੇ ਪਰਿਵਾਰ ਦੇ ਨਾਲ ਖੜ੍ਹਾ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਮਰਹੂਮ ਵਾਈ ਪੁਰਨ ਕੂਮਾਰ ਲਈ ਨਿਆਂ ਦੀ ਲੜਾਈ ਤਦ ਤੱਕ ਜਾਰੀ ਰਹੇਗੀ ਜਦ ਤੱਕ ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਦੇ ਅੰਦਰ ਨਾ ਪਹੁੰਚਾਇਆ ਜਾਵੇ।”
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8