ਵਿਰੋਧੀਆਂ ਦੇ ਹਮਲਿਆਂ ਦਾ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ : ਵੇਰਕਾ

Wednesday, Jun 14, 2017 - 12:54 PM (IST)

ਵਿਰੋਧੀਆਂ ਦੇ ਹਮਲਿਆਂ ਦਾ ਦਿੱਤਾ ਜਾਵੇਗਾ ਮੂੰਹ ਤੋੜ ਜਵਾਬ : ਵੇਰਕਾ

ਚੰਡੀਗੜ੍ਹ : ਵਿਰੋਧੀ ਧਿਰਾਂ ਵਲੋਂ ਲਗਾਤਾਰ ਵਾਅਦਾ ਖਿਲਾਫੀ ਅਤੇ ਕਿਸਾਨਾਂ ਦੇ ਕਰਜ਼ੇ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਲਗਾਏ ਜਾ ਰਹੇ ਦੋਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਹ ਕਹਿਣਾ ਹੈ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਤੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ। ਕਾਂਗਰਸੀ ਵਿਧਾਇਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਵਲੋਂ ਜਿਹੜੇ ਵਾਅਦੇ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕੀਤਾ ਜਾਵੇਗਾ।
ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਵਿਰੋਧੀਆਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਕੈਪਟਨ ਦੀ ਵਜ਼ਾਰਤ ਤਿਆਰ ਹੈ ਅਤੇ ਇਸ ਦਾ ਜਵਾਬ ਸਮਾਂ ਆਉਣ 'ਤੇ ਦਿੱਤਾ ਜਾਵੇਗਾ।


Related News