ਡਾ. ਰਾਜ ਕੁਮਾਰ ਵੇਰਕਾ ਵਲੋਂ ਸਿਹਤ ਦੇ ਖੇਤਰ ’ਚ ਪੰਜਾਬ ਨੂੰ ਮਾਡਲ ਸੂਬਾ ਬਣਾਉਣ ਦਾ ਐਲਾਨ

Friday, Oct 01, 2021 - 09:37 AM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਦਾ ਐਲਾਨ ਕੀਤਾ ਹੈ। ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿਚ ਇੱਕ ਅਜਿਹਾ ਸਰਕਾਰੀ ਹਸਪਤਾਲ ਬਣਾਇਆ ਜਾਵੇਗਾ, ਜੋ ਨਾ ਕੇਵਲ ਸਰਕਾਰੀ ਸਗੋਂ ਪ੍ਰਾਈਵੇਟ ਹਸਪਤਾਲਾਂ ਵਿਚੋਂ ਵੀ ਸਭ ਤੋਂ ਵਧੀਆ ਅਤੇ ਮਿਸਾਲੀ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - ਕਾਂਗਰਸ ’ਚ ਚੱਲ ਰਹੇ ਕਲਾਈਮੈਕਸ ’ਚ ਦੋਆਬਾ ਦੇ 2 ਕੈਬਨਿਟ ਮੰਤਰੀਆਂ ’ਚ ਖਿੱਚੀਆਂ ਜਾ ਸਕਦੀਆਂ ਨੇ ਤਲਵਾਰਾਂ!

ਕਿਸੇ ਵੀ ਸਮਾਜ ਲਈ ਦਵਾਈ ਅਤੇ ਪੜ੍ਹਾਈ ਨੂੰ ਮਹੱਤਵਪੂਰਨ ਦੱਸਦੇ ਹੋਏ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਸੂਬੇ ਵਿਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕਰਨਗੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਜਿਬ ਦਰਾਂ ’ਤੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਉਹ ਸਿਹਤ ਖੇਤਰ ਵਿਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਉਣ ਲਈ ਹਰ ਕੋਸ਼ਿਸ਼ ਕਰਨਗੇ।

ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਮਾਂ ਦਾ 26 ਸਾਲਾ ਪੁੱਤ, ਉਜੜਿਆ ਹੱਸਦਾ-ਵਸਦਾ ਪਰਿਵਾਰ
 


rajwinder kaur

Content Editor

Related News