ਸਲਾਹਕਾਰਾਂ ਦੇ ਵਿਵਾਦ ਤੋਂ ਬਾਅਦ ਡਾ. ਰਾਜ ਕੁਮਾਰ ਵੇਰਕਾ ਦੀ ਸਿੱਧੂ ਨੂੰ ਸਲਾਹ
Tuesday, Aug 24, 2021 - 04:00 PM (IST)
ਅੰਮ੍ਰਿਤਸਰ (ਕਮਲ) : ਪੰਜਾਬ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ, ਵਿਧਾਇਕ ਅਤੇ ਸੀਨੀਅਰ ਨੇਤਾ ਡਾ. ਰਾਜ ਕੁਮਾਰ ਵੇਰਕਾ ਨੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰਾਂ ਦੇ ਵਿਵਾਦਿਤ ਬਿਆਨਾਂ ਨੂੰ ਤਾਲਿਬਾਨੀ ਸੋਚ ਦੱਸਿਆ ਹੈ। ਡਾ. ਵੇਰਕਾ ਨੇ ਸਾਫ਼ ਸਾਫ਼ ਕਿਹਾ ਹੈ ਕਿ ਇਸ ਤਰ੍ਹਾਂ ਦੀ ਵਿਚਾਰਧਾਰਾ ਕਾਂਗਰਸ ਪਾਰਟੀ ਦੀ ਨਹੀਂ ਹੈ। ਡਾ. ਵੇਰਕਾ ਨੇ ਨਵਜੋਤ ਸਿੰਘ ਸਿੱਧੂ ਨੂੰ ਅਜਿਹੀ ਵਿਚਾਰਧਾਰਾ ਰੱਖਣ ਵਾਲੇ ਸਲਾਹਕਾਰਾਂ ਤੋਂ ਕਿਨਾਰਾ ਕਰਨ ਦੀ ਸਲਾਹ ਦਿੱਤੀ ਹੈ। ਡਾ. ਵੇਰਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਅਜਿਹੀ ਵਿਵਾਦਿਤ ਵਿਚਾਰਧਾਰਾ ਨਾਲ ਬਿਲਕੁੱਲ ਵੀ ਸਹਿਮਤ ਨਹੀਂ ਹੈ ਅਤੇ ਇਸੇ ਤਰ੍ਹਾਂ ਨਵਜੋਤ ਸਿੰਘ ਸਿੱਧੂ ਵੀ ਇਸ ਵਿਚਾਰਧਾਰਾ ਦੇ ਖਿਲਾਫਤ ਹਨ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ’ਚ ਵੱਡੀ ਬਗਾਵਤ, ਮੁੱਖ ਮੰਤਰੀ ਬਦਲਣ ਦੀਆਂ ਤਿਆਰੀਆਂ
ਡਾ. ਵੇਰਕਾ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਗੁਰਦੁਆਰਿਆਂ ’ਤੇ ਤਾਲਿਬਾਨੀਆਂ ਨੇ ਕਬਜ਼ਾ ਕਰ ਲਿਆ ਹੈ, ਸਿੱਖ ਪਰਿਵਾਰਾਂ ਨੂੰ ਜ਼ਲੀਲ ਕਰਕੇ ਕੱਢਿਆ ਜਾ ਰਿਹਾ ਹੈ, ਉਨ੍ਹਾਂ ਦੀ ਜ਼ਮੀਨ ਜਾਇਦਾਦ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ ਅਤੇ ਸਲਾਹਕਾਰ ਮਲਵਿੰਦਰ ਸਿੰਘ ਮਾਲੀ ਅੱਤਵਾਦੀਆਂ ਨਕਸਲਵਾਦੀਆਂ ਦੀ ਤਾਰੀਫ ਕਰ ਰਹੇ ਹਨ, ਇਹ ਦੇਸ਼ ਹਿੱਤ ਵਿਚ ਨਹੀਂ ਹੈ।
ਇਹ ਵੀ ਪੜ੍ਹੋ : ਵਿਵਾਦ ਵਧਣ ਦੇ ਬਾਵਜੂਦ ਸਟੈਂਡ ’ਤੇ ਕਾਇਮ ਸਿੱਧੂ ਦੇ ਸਲਾਹਕਾਰ, ਦੋ ਟੁੱਕ ਸ਼ਬਦਾਂ ’ਚ ਦਿੱਤਾ ਜਵਾਬ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?