ਅਕਾਲੀ-ਭਾਜਪਾ ਗਠਜੋੜ ''ਤੇ ਵੇਰਕਾ ਦਾ ਸ਼ਾਇਰਾਨਾ ਤੰਜ
Friday, Sep 27, 2019 - 10:44 AM (IST)

ਨਵੀਂ ਦਿੱਲੀ/ਚੰਡੀਗੜ੍ਹ : ਹਰਿਆਣਾ 'ਚ ਅਕਾਲੀ ਦਲ ਨਾਲੋਂ ਭਾਜਪਾ ਦਾ ਗਠਜੋੜ ਤੋੜਨ ਦੇ ਫੈਸਲੇ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸ਼ਾਇਰਾਨਾ ਅੰਦਾਜ਼ 'ਚ ਸੁਖਬੀਰ ਬਾਦਲ ਨੂੰ ਨਖਿੱਧ ਬੰਦਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ 'ਚ ਫੇਲ ਹੋਣ ਵਾਲਾ ਸੁਖਬੀਰ ਬਾਦਲ ਹਰਿਆਣਾ 'ਚ ਕਿਵੇਂ ਪਾਸ ਹੋ ਸਕਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪਤਾ ਨਹੀਂ ਹਰਸਿਮਰਤ ਬਾਦਲ ਅਜੇ ਵੀ ਕੁਰਸੀ ਨਾਲ ਕਿਉਂ ਚਿੰਬੜੀ ਹੋਈ ਹੈ। ਦੱਸ ਦੇਈਏ ਕਿ ਹਰਿਆਣਾ 'ਚ ਅਕਾਲੀ ਵਿਧਾਇਕ ਦੀ ਭਾਜਪਾ 'ਚ ਸ਼ਮੂਲੀਅਤ ਤੋਂ ਪਏ ਫਸਾਦ ਤੋਂ ਬਾਅਦ ਅਕਾਲੀ ਦਲ ਨੇ ਉੱਥੇ ਭਾਜਪਾ ਨਾਲ ਗਠਜੋੜ ਤੋੜਨ ਦਾ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਪੰਜਾਬ 'ਚ ਵੀ ਅਕਾਲੀ-ਭਾਜਪਾ ਗਠਜੋੜ ਸੁਰੱਖਿਅਤ ਨਜ਼ਰ ਨਹੀਂ ਆ ਰਿਹਾ।