''ਕੈਪਟਨ'' ਦੀ ਨਵੀਂ ਪਾਰਟੀ ਬਾਰੇ ਕੈਬਨਿਟ ਮੰਤਰੀ ਵੇਰਕਾ ਦਾ ਵੱਡਾ ਬਿਆਨ ਆਇਆ ਸਾਹਮਣੇ

11/26/2021 1:57:25 PM

ਪਟਿਆਲਾ (ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਅੱਜ ਪਟਿਆਲਾ ਮੈਡੀਕਲ ਕਾਲਜ ਵਿੱਚ ਆਕਸੀਜਨ ਪਲਾਂਟ ਦੇ ਨਾਲ-ਨਾਲ ਵੱਖ ਉਦਘਾਟਨਾਂ ਨੂੰ ਲੈ ਕੇ ਇੱਥੇ ਪਹੁੰਚੇ ਸਨ। ਇਸ ਦੌਰਾਨ ਰਾਜ ਕੁਮਾਰ ਵੇਰਕਾ ਨੇ ਕਿਹਾ ਹੈ ਕਿ ਕੈਪਟਨ ਨੂੰ ਵੀ ਪਤਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਚਾਹੁੰਦੇ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਆਪਣੀ ਪਾਰਟੀ ਦਾ ਨਾਮ ਵੀ 'ਪੰਜਾਬ ਲੋਕ ਕਾਂਗਰਸ' ਰੱਖਿਆ ਹੈ।

ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਭਾਜਪਾ ਨਾਲ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਆਪਣੀ ਪਾਰਟੀ ਦਾ ਨਾਮ 'ਪੰਜਾਬ ਲੋਕ ਭਾਜਪਾ' ਰੱਖਣਾ ਚਾਹੀਦਾ ਸੀ ਪਰ ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਇਸ ਤਰ੍ਹਾਂ ਕੀਤਾ ਤਾਂ ਉਨ੍ਹਾਂ ਨੂੰ ਕੁੱਝ ਹਾਸਲ ਨਹੀਂ ਹੋਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਭੁੱਖ-ਹੜਤਾਲ ਵਾਲੇ ਬਿਆਨ ਬਾਰੇ ਬੋਲਦਿਆਂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਡਰੱਗਜ਼ ਦਾ ਕੇਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਤੇ RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਏਜੰਸੀਆਂ ਅਲਰਟ

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਬੰਦ ਰਿਪੋਰਟ ਖੁੱਲ੍ਹੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ। ਡਾ. ਰਾਜ ਕੁਮਾਰ ਵੇਰਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਨਕਲੀ ਮੁੱਖ ਮੰਤਰੀ ਕੌਣ ਹੈ, ਇਸ ਦਾ ਸਭ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੱਸਣ ਕਿ ਦਿੱਲੀ ਵਿੱਚ ਕਿਸ ਨੂੰ ਮੁਫ਼ਤ ਬਿਜਲੀ ਮਿਲੀ ਹੈ ਅਤੇ ਕਿਹੜੇ ਸਕੂਲ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਇੱਥੇ ਤਾਂ ਐਲਾਨ ਕਰਕੇ ਚਲੇ ਗਏ ਪਰ ਦਿੱਲੀ 'ਚ ਉਨ੍ਹਾਂ ਕੋਲੋਂ ਕੁੱਝ ਨਹੀਂ ਹੋਇਆ। 
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਬੋਲੇ CM ਚੰਨੀ, 'ਅੰਨਦਾਤੇ ਦੇ ਅਦੁੱਤੀ ਜਜ਼ਬੇ ਨੂੰ ਸਲਾਮ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News