ਡਾ. ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

Monday, Nov 15, 2021 - 06:21 PM (IST)

ਡਾ. ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਤੇ ਪਛੜੀਆਂ ਸ਼੍ਰੇਣੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ  ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਅੱਜ ਇਥੇ ਸੂਬਾ ਸਰਕਾਰ ਦੇ ਵੱਖ-ਵੱਖ ਮਹਿਕਮਿਆਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸਭਨਾਂ ਨੂੰ ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿੱਚ ਦਫ਼ਤਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਂਦੇ ਹੋਏ ਡਾ. ਵੇਰਕਾ ਨੇ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਮੁਲਾਜ਼ਮ ਨੂੰ ਨਿਆਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਹਰੇਕ ਵਿਅਕਤੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਲਈ ਵੀ ਆਖਿਆ।

ਇਹ ਵੀ ਪੜ੍ਹੋ: ‘ਆਪ’ ਨੇ ਘੇਰੀ ਚੰਨੀ ਸਰਕਾਰ, ਕਿਹਾ-ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ

ਇਸ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੀ. ਸੀ. ਐੱਸ. ਰਜਿਸਟਰ ਏ-1, ਰਜਿਸਟਰ ਏ-11, ਰਜਿਸਟਰ ਏ-111 ਅਤੇ ਰਜਿਸਟਰ ਸੀ. ਦੀ ਭਰਤੀ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਐਕਟ (ਰਿਜਰਵੇਸ਼ਨ ਇਨ ਸਰਵਿਸ) 2006 ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਸਿਵਲ ਸਰਵਿਸਜ਼ (ਅਜੈਕਟਿਵ ਬ੍ਰਾਂਚ) ਦੀ ਭਰਤੀ ਦੇ ਮਾਮਲੇ ’ਤੇ ਇਸ ਐਕਟ ਨੂੰ ਅਣਗੌਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਆਦਮਪੁਰ ਪਹੁੰਚੇ CM ਚਰਨਜੀਤ ਚੰਨੀ ਨੇ ਡਿਗਰੀ ਕਾਲਜ ਖੋਲ੍ਹਣ ਸਮੇਤ ਕੀਤੇ ਹੋਰ ਵੀ ਵੱਡੇ ਐਲਾਨ

ਇਸ ਸਬੰਧ ਵਿੱਚ ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਨਿਯਮਾਂ ਨੂੰ ਤਰੁੰਤ ਪੂਰੀ ਤਰ੍ਹਾਂ ਲਾਗੂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸ਼ਾਦ, ਪ੍ਰਿੰਸੀਪਲ ਸਕੱਤਰ ਸਮਾਜਿਕ ਨਿਆਂ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਕਰ ਸ੍ਰੀ ਨੀਲਕੰਠ ਐਸ. ਅਵਹਦ, ਡਾਇਰੈਕਟਰ ਪੰਚਾਇਤ ਮਨਪ੍ਰੀਤ ਛਤਵਾਲ, ਡਾਇਰੈਕਟਰ ਐੱਸ. ਸੀ. ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News