ਔਰਤਾਂ ਨੂੰ ਮਾਣ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ : ਰਾਜ ਲਾਲੀ ਗਿੱਲ

Thursday, Jun 13, 2024 - 04:39 PM (IST)

ਔਰਤਾਂ ਨੂੰ ਮਾਣ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ : ਰਾਜ ਲਾਲੀ ਗਿੱਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ। 
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਮਕਸਦ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਔਰਤ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ।
 ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਮਕਸਦ ਔਰਤਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ, ਜਿੱਥੇ ਔਰਤਾਂ ਤਰੱਕੀ ਕਰ ਸਕਣ ਅਤੇ ਸਮਾਜ 'ਚ ਸਕਾਰਾਤਮਕ ਯੋਗਦਾਨ ਪਾ ਸਕਣ।

ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਔਰਤ ਘਰੇਲੂ ਹਿੰਸਾ, ਜਿਣਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ 'ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐੱਸ. ਸੀ. ਓ. 5, ਸੈਕਟਰ 55, ਫੇਜ਼ 1, ਮੋਹਾਲੀ, ਜ਼ਿਲ੍ਹਾ ਐੱਸ. ਏ. ਐੱਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।


author

Babita

Content Editor

Related News