ਘਰ ’ਚ ਮੌਜੂਦ ਸੀ ਥਾਣਾ ਆਦਮਪੁਰ ਤੋਂ ਭੱਜਿਆ ਰਾਜਾ ਅੰਬਰਸਰੀਆ, ਛਾਪੇਮਾਰੀ ਦੌਰਾਨ ਹੋਇਆ ਫਰਾਰ
Sunday, Jan 21, 2024 - 02:40 PM (IST)
ਜਲੰਧਰ (ਸ਼ੋਰੀ)- ਜਲੰਧਰ ਦਿਹਾਤੀ ਦੇ ਸੀ. ਆਈ. ਏ ਸਟਾਫ਼ ਵੱਲੋਂ ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਰਾਜਾ ਅੰਬਰਸਰੀਆ ਉਰਫ਼ ਅਜੈਪਾਲ ਵਾਸੀ ਅੰਮ੍ਰਿਤਸਰ ਬਾਰੇ ਪੁਲਸ ਨੂੰ ਸੂਚਨਾ ਮਿਲੀ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਸ ਨੂੰ ਪਤਾ ਲੱਗਾ ਸੀ ਕਿ ਰਾਜਾ ਆਪਣੇ ਘਰ ’ਚ ਮੌਜੂਦ ਹੈ। ਪੁਲਸ ਨੇ ਘਰ ਛਾਪਾ ਮਾਰਿਆ ਪਰ ਛਾਪੇਮਾਰੀ ਦੌਰਾਨ ਰਾਜਾ ਘਰੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੂੰ ਪਹਿਲਾਂ ਹੀ ਸੀ. ਆਈ. ਏ. ਸਟਾਫ਼ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ ਪਰ ਸੀ. ਆਈ. ਏ. ਇੰਚਾਰਜ ਪੁਸ਼ਪਬਾਲੀ ਦੇ ਛੁੱਟੀ ’ਤੇ ਹੋਣ ਕਾਰਨ ਮਾਮਲਾ ਟਰੇਸ ਨਹੀਂ ਹੋ ਸਕਿਆ। ਦੂਜੇ ਪਾਸੇ ਥਾਣਾ ਆਦਮਪੁਰ ਵਿਖੇ ਤਾਇਨਾਤ ਐੱਸ. ਐੱਚ. ਓ. ਮਨਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਆਪਣੇ ਦਫ਼ਤਰੀ ਨੰਬਰ 9517987513 ’ਤੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ 'ਚ ਹੋਏ ਐਨਕਾਊਂਟਰ ਨੂੰ ਲੈ ਕੇ ਮੁਲਜ਼ਮਾਂ ਬਾਰੇ ਵੱਡਾ ਖ਼ੁਲਾਸਾ, ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਤਾਰ
ਹੋਮਗਾਰਡ ਨੇ ਮੇਨ ਗੇਟ ਬੰਦ ਕੀਤਾ ਹੁੰਦਾ ਤਾਂ ਨਾ ਭੱਜਦਾ ਹਵਾਲਾਤੀ
ਇਸ ਸਮੁੱਚੀ ਘਟਨਾ ’ਤੇ ਡੂੰਘਾਈ ਨਾਲ ਨਜ਼ਰ ਮਾਰੀਏ ਤਾਂ ਡਿਊਟੀ ’ਤੇ ਤਾਇਨਾਤ ਸੰਤਰੀ ਦੀ ਲਾਪ੍ਰਵਾਹੀ ਨਜ਼ਰ ਆਉਂਦੀ ਹੈ। ਥਾਣਾ ਆਦਮਪੁਰ ’ਚ ਤਾਇਨਾਤ ਕੁਝ ਪੁਲਸ ਮੁਲਾਜ਼ਮਾਂ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਉਕਤ ਸੰਤਰੀ ਦੀ ਗਲਤੀ ਕਾਰਨ ਅੱਜ ਪੁਲਸ ਦੀ ਬਦਮਾਨੀ ਹੋ ਰਹੀ ਹੈ, ਜੇਕਰ ਸੰਤਰੀ ਨੇ ਸਾਵਧਾਨੀ ਵਰਤੀ ਹੁੰਦੀ ਤੇ ਹਵਾਲਾਤ ਤੋਂ ਬਾਹਰ ਨਿਕਲਣ ਦੌਰਾਨ ਥਾਣੇ ਦਾ ਮੁੱਖ ਗੇਟ ਬੰਦ ਕਰ ਦਿੱਤਾ ਹੁੰਦਾ ਤਾਂ ਹਵਾਲਾਤੀ ਫਰਾਰ ਨਾ ਹੁੰਦਾ। ਇਸ ਦੇ ਨਾਲ ਹੀ ਡਿਊਟੀ ਦੌਰਾਨ ਲਾਪ੍ਰਵਾਹੀ ਵਰਤਣ ਵਾਲੇ ਉਕਤ ਸੰਤਰੀ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇ। ਹੁਣ ਦੇਖਣਾ ਇਹ ਹੈ ਕਿ ਹੋਮਗਾਰਡ ਦੇ ਉੱਚ ਅਧਿਕਾਰੀ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ ਤੇ ਲਾਪ੍ਰਵਾਹੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਹੋਮਗਾਰਡ ਜਵਾਨ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਲੰਧਰ 'ਚ ਭਲਕੇ ਪਾਸਪੋਰਟ ਦਫ਼ਤਰਾਂ 'ਚ ਰਹੇਗੀ ਅੱਧੇ ਦਿਨ ਦੀ ਛੁੱਟੀ, ਦੋਬਾਰਾ ਲੈਣੀ ਹੋਵੇਗੀ ਅਪਾਇੰਟਮੈਂਟ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।