ਇੱਕੋ ਸਟੇਜ ''ਤੇ ਰਾਜਾ ਵੜਿੰਗ ਤੇ ਰਵਨੀਤ ਬਿੱਟੂ ਨੇ ਪਾਈ ਜੱਫ਼ੀ, ਬਿੱਟੂ ਪਾਉਣ ਲੱਗੇ ਭੰਗੜਾ (ਵੀਡੀਓ)

Sunday, May 05, 2024 - 06:47 PM (IST)

ਇੱਕੋ ਸਟੇਜ ''ਤੇ ਰਾਜਾ ਵੜਿੰਗ ਤੇ ਰਵਨੀਤ ਬਿੱਟੂ ਨੇ ਪਾਈ ਜੱਫ਼ੀ, ਬਿੱਟੂ ਪਾਉਣ ਲੱਗੇ ਭੰਗੜਾ (ਵੀਡੀਓ)

ਲੁਧਿਆਣਾ : ਲੁਧਿਆਣਾ 'ਚ ਲੋਕ ਸਭਾ ਚੋਣਾਂ ਦੌਰਾਨ ਇਕ-ਦੂਜੇ ਖ਼ਿਲਾਫ਼ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਇੱਕੋ ਮੰਚ 'ਤੇ ਇਕੱਠੇ ਨਜ਼ਰ ਆਏ।

ਇਹ ਵੀ ਪੜ੍ਹੋ : 'ਨੀਟ' ਦੀ ਪ੍ਰੀਖਿਆ ਦੇਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪ੍ਰੀਖਿਆ ਕੇਂਦਰਾਂ 'ਚ ਇਨ੍ਹਾਂ ਚੀਜ਼ਾਂ ਦੇ ਲਿਜਾਣ 'ਤੇ ਪਾਬੰਦੀ

ਦੋਹਾਂ ਦੇ ਗਲੇ ਮਿਲਦਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਜ਼ਿਲ੍ਹੇ 'ਚ ਆਯੋਜਿਤ ਬਾਬਾ ਖਾਟੂ ਸ਼ਿਆਮ ਦੇ ਜਾਗਰਣ 'ਚ ਆਏ ਸਨ। ਇੱਥੇ ਭਜਨ ਗਾਇਕ ਕਨ੍ਹੱਈਆ ਮਿੱਤਲ ਨੇ ਭਜਨ ਵੀ ਗਾਏ।

ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਘਰੋਂ ਨਿਕਲੇ ਹੋ ਤਾਂ ਜ਼ਰਾ ਧਿਆਨ ਨਾਲ
ਇਸ ਦੌਰਾਨ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਨੇ ਇਕ-ਦੂਜੇ ਨੂੰ ਜੱਫੀ ਪਾਈ। ਜਦੋਂ ਕਨ੍ਹੱਈਆ ਮਿੱਤਲ ਨੇ ਗਾਇਆ ਕਿ ਪੰਜਾਬ ਮੇਂ ਫਿਰ ਸਮੇ ਹਮ ਭਗਵਾਂ ਲਹਿਰਾਏਂਗੇ ਤਾਂ ਰਵਨੀਤ ਬਿੱਟੂ ਨੇ ਭੰਗੜਾ ਵੀ ਪਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


author

Babita

Content Editor

Related News