ਰਾਜਾ ਵੜਿੰਗ ਦਾ ਅਕਾਲੀ ਦਲ ''ਤੇ ਵੱਡਾ ਹਮਲਾ, ''ਚਿੱਟੇ'' ਨੂੰ ਲੈ ਕੇ ਆਖ ਦਿੱਤੀ ਇਹ ਗੱਲ

Friday, Sep 08, 2023 - 07:19 PM (IST)

ਹੁਸ਼ਿਆਰਪੁਰ (ਘੁੰਮਣ)‌ : ਅਕਾਲੀਆਂ ਦੇ ਰਾਜ ਸਮੇਂ ਹੀ 'ਚਿੱਟੇ' ਦੀ ਨੀਂਹ ਰੱਖੀ ਗਈ ਸੀ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਸ਼ਿਆਂ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਵੜਿੰਗ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੂੰ ਆਪਣੇ ਦਹਾਕੇ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਸ਼ੇ ਫੈਲਾਉਣ ਅਤੇ ਨੌਜਵਾਨਾਂ ਨੂੰ ਮੌਤ ਦੇ ਮੂੰਹ ਵੱਲ ਧੱਕਣ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਦੀ ਢਾਲ ਬਣੀ ਰਹੀ ਅਕਾਲੀ-ਭਾਜਪਾ ਸਰਕਾਰ ਵੇਲੇ ਨਸ਼ੇ ਦੇ ਸੌਦਾਗਰ ਵਧੇ-ਫੁੱਲੇ ਹਨ। ਪੈਸੇ ਅਤੇ ਸੱਤਾ ਦੇ ਲਾਲਚ ਵਿੱਚ ਲੀਡਰਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ, ਜਿਸ ਨੇ ਸੂਬੇ ਦੇ ਕਈ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਅਤੇ ਸੈਂਕੜੇ ਅਜਿਹੇ ਸਨ, ਜੋ ਅੱਜ ਵੀ ਇਸ ਦਾ ਸੰਤਾਪ ਭੋਗ ਰਹੇ ਹਨ।

ਇਹ ਵੀ ਪੜ੍ਹੋ : ਗੈਂਬਲਿੰਗ ਐਪ ਮਹਾਦੇਵ ਮਾਮਲੇ 'ਚ ਛੱਤੀਸਗੜ੍ਹ ਦੇ CM ਬਘੇਲ ਦੇ ਸਿਆਸੀ ਸਲਾਹਕਾਰ ਵੀ ED ਦੇ ਨਿਸ਼ਾਨੇ 'ਤੇ

ਪੰਜਾਬ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ (ਆਪ) ਸਰਕਾਰ ‘ਬਦਲਾਅ’ ਦੇ ਨਾਂ ’ਤੇ 3 ਮਹੀਨਿਆਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਝੂਠਾ ਵਾਅਦਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਵਿੱਚ ਅਸਫ਼ਲ ਰਹਿਣ ਲਈ ਫੋਕੀਆਂ ਮਸ਼ਹੂਰੀਆਂ ਵਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਵੜਿੰਗ ਨੇ ਕਿਹਾ ਕਿ ‘ਆਪ’ ਆਗੂਆਂ ਦੀ ਅਣਗਹਿਲੀ ਕਾਰਨ ਸੂਬੇ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤਾਂ ਹੋਈਆਂ ਹਨ ਅਤੇ ਉਨ੍ਹਾਂ ਦੀ ਅਯੋਗਤਾ ਨੇ ਨਸ਼ਾ ਤਸਕਰਾਂ ਨੂੰ ਉਨ੍ਹਾਂ ਦੀ ਸਰਪ੍ਰਸਤੀ ਹੇਠ ਵਧਣ-ਫੁੱਲਣ ਲਈ ਮੌਕਾ ਦਿੱਤਾ ਹੈ। ਵੜਿੰਗ ਨੇ ਦੋਸ਼ ਲਾਇਆ ਕਿ ‘ਆਪ’ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਓਵਰਡੋਜ਼ ਕਾਰਨ ਜ਼ਿਆਦਾਤਰ ਲੋਕਾਂ ਦੀ ਮੌਤ ਹੋਈ ਹੈ। ਭਾਵੇਂ ਇਹ ਹਾਲੀਆ ਹੜ੍ਹ ਹੋਵੇ, ਨਸ਼ਾਖੋਰੀ ਹੋਵੇ ਜਾਂ ਜੁਰਮ, ਵਧ ਰਹੀਆਂ ਘਟਨਾਵਾਂ ਇਸ ਗੱਲ ਦਾ ਖੁਲਾਸਾ ਕਰਦੀਆਂ ਹਨ ਕਿ ਉਨ੍ਹਾਂ ਨੂੰ ਕੀਮਤੀ ਨੌਜਵਾਨਾਂ ਦੀਆਂ ਜਾਨਾਂ ਦੀ ਕੋਈ ਚਿੰਤਾ ਨਹੀਂ ਸੀ।

ਇਹ ਵੀ ਪੜ੍ਹੋ : ਨਾਬਾਲਗਾ ਦੀ ਫੇਕ ID ਬਣਾ ਕੇ ਇੰਸਟਾਗ੍ਰਾਮ 'ਤੇ ਅਪਲੋਡ ਕੀਤੀ ਅਸ਼ਲੀਲ ਵੀਡੀਓ, ਪੁਲਸ ਨੇ ਇਵੇਂ ਕੱਸਿਆ ਸ਼ਿਕੰਜਾ

ਵੜਿੰਗ ਨੇ ਕਿਹਾ ਕਿ ਸਰਕਾਰਾਂ ਤੇ ਲੀਡਰ ਬਦਲਦੇ ਰਹਿਣਗੇ ਪਰ ਯੂਥ ਤੋਂ ਬਿਨਾਂ ਕੁਝ ਨਹੀਂ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਦਨ ਵਿੱਚ ਨਸ਼ਿਆਂ ਦੇ ਮੁੱਦੇ 'ਤੇ ਚਰਚਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣ ਲਈ ਉਪਾਅ, ਰਣਨੀਤੀ ਅਤੇ ਕਾਰਜ ਯੋਜਨਾ ਤਿਆਰ ਕਰਨ। ਇਲਜ਼ਾਮਬਾਜ਼ੀ ਵਿੱਚ ਸਮਾਂ ਖਰਾਬ ਕਰਨ ਦੀ ਬਜਾਏ ਇਸ ਮੁੱਦੇ ਨੂੰ ਹੱਲ ਕਰਨ ਲਈ ਇਕਜੁੱਟ ਹੋਈਏ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਹੈ ਅਤੇ ਉਹ ਮੁੱਖ ਮੰਤਰੀ ਦੀ ਮਦਦ ਕਰਨ ਲਈ ਤਿਆਰ ਹੈ, ਜੇਕਰ ਉਹ ਨੌਜਵਾਨਾਂ ਲਈ ਲੜਨਗੇ। ਵੜਿੰਗ ਨੇ ਕਿਹਾ ਕਿ ਨਸ਼ਾਖੋਰੀ, ਸੂਬੇ ਨੂੰ ਬਚਾਓ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਓ।

ਇਹ ਵੀ ਪੜ੍ਹੋ : ਇੰਸਪੈਕਟਰ ਦੀ ਗੋਲ਼ੀ ਲੱਗਣ ਨਾਲ ਮੌਤ, ਕਾਰ 'ਚੋਂ ਮਿਲੀ ਲਾਸ਼, ਹਾਦਸਾ ਜਾਂ ਖੁਦਕੁਸ਼ੀ, ਜਾਂਚ 'ਚ ਜੁਟੀ ਪੁਲਸ

ਇਸ ਮੌਕੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਵਿਧਾਇਕ, ਪਵਨ ਕੁਮਾਰ ਆਦੀਆ ਸਾਬਕਾ ਵਿਧਾਇਕ ਤੇ ਸੰਗਤ ਸਿੰਘ ਗਿਲਜੀਆਂ ਸਾਬਕਾ ਮੰਤਰੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਕ ਤਾਜ਼ਾ ਰਿਪੋਰਟ ਅਨੁਸਾਰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਲੁਧਿਆਣਾ 'ਚ ਕੀਤੀ ਛਾਪੇਮਾਰੀ ਦੌਰਾਨ 58 ਦੇ ਕਰੀਬ ਸ਼ਰਾਬ ਦੇ ਠੇਕਿਆਂ 'ਤੇ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਸੀ। ਨਸ਼ੇ ਦੇ ਦੈਂਤ ਤੋਂ ਹਰ ਘਰ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਮੂਲੀਅਤ ਤੋਂ ਬਿਨਾਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸੰਭਵ ਨਹੀਂ ਹਨ। ਰਾਜਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਨਸ਼ਾ ਰੋਕਣ ਲਈ ਠੋਸ ਕਦਮ ਨਾ ਚੁੱਕੇ ਤਾਂ ਉਹ ਨਸ਼ਿਆਂ ਖ਼ਿਲਾਫ਼ ਆਪਣੇ ਧਰਨੇ ਜਾਰੀ ਰੱਖਣਗੇ।

ਇਹ ਵੀ ਪੜ੍ਹੋ : ਇਟਲੀ ’ਚ ਦਰਿਆ ਕੰਢੇ ‘ਪੋਥੀ ਸਾਹਿਬ’ ਦਾ ਪ੍ਰਕਾਸ਼ ਕਰਕੇ ਕਰ ਦਿੱਤਾ ਗਿਆ ਅਨੰਦ ਕਾਰਜ

ਇਸ ਮੌਕੇ ਸ਼੍ਰੀਮਤੀ ਸੰਤੋਸ਼ ਚੌਧਰੀ ਸਾਬਕਾ ਕੇਂਦਰੀ ਰਾਜ ਮੰਤਰੀ, ਅਮਰਪ੍ਰੀਤ ਸਿੰਘ ਮਿੰਟੂ ਲਾਲੀ, ਸ਼੍ਰੀਮਤੀ ਅਰਨਾ ਚੌਧਰੀ ਸਾਬਕਾ ਕੈਬਨਿਟ ਮੰਤਰੀ, ਅਰੁਣ ਮਿੱਕੀ ਡੋਗਰਾ ਜ਼ਿਲ੍ਹਾ ਪ੍ਰਧਾਨ, ਸੰਦੀਪ ਸੰਧੂ, ਜਨਰਲ ਸੈਕਟਰੀ, ਦਲਜੀਤ ਸਿੰਘ ਗਿੱਲਜੀਆਂ, ਗੁਰਬੀਰ ਸਿੰਘ ਚੌਟਾਲਾ, ਡਾ. ਜਤਿੰਦਰ, ਨਬੀ ਰੀਹਲ ਸ਼ਹਿਰੀ ਪ੍ਰਧਾਨ, ਕੰਵਰ ਹਰਪ੍ਰੀਤ, ਦੀਪਿੰਦਰ ਰੰਧਾਵਾ, ਇੰਦੂ ਬਾਲਾ ਸਾਬਕਾ ਵਿਧਾਇਕ ਮੁਕੇਰੀਆਂ, ਰਾਜੇਸ਼ ਗੁਪਤਾ, ਬਿਕਰਮ ਮਹਿਤਾ, ਵਿਸ਼ਵਨਾਥ ਬੰਟੀ, ਜਸਪਾਲ ਸਿੰਘ ਬਲਾਕ ਪ੍ਰਧਾਨ, ਨਵਿੰਦਰਜੀਤ ਮਾਨ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਆਨੰਦ ਗਹਿਰਾ ਯੂਥ ਪ੍ਰਧਾਨ ਸ਼ਹਿਰੀ ਆਦਿ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News