ਸ਼ਿਵ ਸੈਨਾ ਆਗੂ ''ਤੇ ਹੋਏ ਹਮਲੇ ''ਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
Saturday, Jul 06, 2024 - 01:06 PM (IST)

ਲੁਧਿਆਣਾ (ਰਿੰਕੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਵਲ ਹਸਪਤਾਲ ਕੋਲ ਦਿਨ-ਦਿਹਾੜੇ ਸ਼ਿਵਸੈਨਾ ਪੰਜਾਬ ਦੇ ਨੇਤਾ ਸੰਦੀਪ ਥਾਪਰ ’ਤੇ ਬੇਰਹਿਮੀ ਨਾਲ ਹੋਏ ਜਾਨਲੇਵਾ ਹਮਲੇ ਦੀ ਜ਼ੋਰਦਾਰ ਸ਼ਬਦਾਂ ’ਚ ਨਿੰਦਾ ਕਰਦੇ ਹੋਏ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮਸ਼ਹੂਰ ਮੂਸਾ ਪਿੰਡ 'ਚ ਛਾਪੇਮਾਰੀ ਮਗਰੋਂ ਵੱਡਾ ਐਕਸ਼ਨ
ਉਨ੍ਹਾਂ ਕਿਹਾ ਕਿ ਸ਼ਹਿਰ ’ਚ ਜੰਗਲ ਰਾਜ ਦਾ ਮਾਹੌਲ ਹੈ। ਮੁਲਜ਼ਮਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਜੰਗਲ ਰਾਜ ’ਚ ਬਦਲਦੇ ਨਹੀਂ ਦੇਖ ਸਕਦੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਮਲੇ ਦੇ ਦ੍ਰਿਸ਼ ਨੂੰ ਜਨਤਕ ਤੌਰ ’ਤੇ ਦੇਖਣ ਨਾਲ ਡਰ ਅਤੇ ਦਹਿਸ਼ਤ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਜਾਲਮਾਨਾ ਅਤੇ ਅਣਮਨੁੱਖੀ ਕਾਰਿਆਂ ਲਈ ਮੁਆਫ ਨਹੀਂ ਕਰਨਾ ਚਾਹੀਦਾ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Related News
ਪ੍ਰਤਾਪ ਬਾਜਵਾ ਦੇ ਬਿਆਨ ''ਤੇ ਕਾਂਗਰਸ ''ਤੇ ਵਰ੍ਹੇ ਮੰਤਰੀ ਗੋਇਲ, ਕਿਹਾ- ''ਕਾਂਗਰਸ ਦੀ ਪਾਕਿਸਤਾਨ ਨਾਲ ਹੈ ਇੰਟੀਮੇਸੀ''
