ਅਮਿਤ ਸ਼ਾਹ ਤੇ ਕੈਪਟਨ ਦੀ ਮੁਲਾਕਾਤ ਚਰਚਾ 'ਚ, ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਨੂੰ ਦਿੱਤੀ ਇਹ ਸਲਾਹ

Thursday, Sep 30, 2021 - 10:49 AM (IST)

ਬਠਿੰਡਾ (ਵਿਜੇ ਵਰਮਾ): ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਬਠਿੰਡਾ ’ਚ ਜਿੱਥੇ ਜ਼ੋਰਦਾਰ ਸਵਾਗਤ ਕੀਤਾ ਗਿਆ, ਉੱਥੇ ਪੁਲਸ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਤੇ ਪ੍ਰੈਸ ਨਾਲ ਗੱਲ ਕਰਦੇ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੀਟਿੰਗ ਕਰਨੀ ਚਾਹੀਦੀ ਸੀ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਗੈਂਗਵਾਰ ਮਾਮਲੇ ’ਚ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਾਂਗਰਸ ਨੇ ਸਾਢੇ ਨੌਂ ਸਾਲ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਠਾਇਆ। ਉਨ੍ਹਾਂ ਇਹ ਵੀ ਕਿਹਾ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਗੌਰ ਕੀਤਾ ਜਾਵੇ। ਜਲਦੀ ਵਿਚ ਅਤੇ ਜਜ਼ਬਾਤੀ ਹੋ ਕੇ ਲਏ ਗਏ ਫੈਸਲੇ ਨੁਕਸਾਨ ਦੇਹ ਹੋ ਸਕਦੇ ਹਨ। ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਬੱਸ ਅੱਡਿਆਂ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਸਫ਼ਾਈ ਵੱਲ ਆਪ ਖੁਦ ਧਿਆਨ ਦੇਣਗੇ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ’ਚ ਦਿਨ-ਦਿਹਾੜੇ ਹੋਈ ਗੈਂਗਵਾਰ, ਗੋਲੀਆਂ ਲੱਗਣ ਕਾਰਨ ਇਕ ਦੀ ਮੌਤ

ਬੱਸ ਅੱਡਿਆਂ ’ਚ ਨਾਜਾਇਜ਼ ਕਬਜ਼ੇ ਖ਼ਤਮ ਕੀਤੇ ਜਾਣਗੇ ਅਤੇ ਪਿਛਲੇ 5 ਸਾਲਾਂ ਤੋਂ ਖਾਲੀ ਪਈਆਂ ਦੁਕਾਨਾਂ ਦੀ ਬੋਲੀ ਹਰ ਸੰਭਵ ਤਰੀਕੇ ਨਾਲ ਕੀਤੀ ਜਾਵੇਗੀ। ਨਾਜਾਇਜ਼ ਚੱਲਦੀਆਂ ਬੱਸਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਪਰਮਿਟ ਦੀ ਬਕਾਇਆ ਰਾਸ਼ੀ ਵਸੂਲ ਕੀਤੀ ਜਾਵੇਗੀ। ਨਾ ਭਰਨ ਦੀ ਸੂਰਤ ਵਿੱਚ ਪਰਮਿਟ ਰੱਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਪੈਸੇ  ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਪੀ.ਆਰ.ਟੀ.ਸੀ. ਕੋਲ ਪੈਸੇ ਦੀ ਕੋਈ ਕਮੀ ਨਹੀਂ ਅਤੇ ਪੰਜਾਬ ਰੋਡਵੇਜ ਸਾਰੇ ਡਿਪੂ ਦੀਆਂ ਬੱਸਾਂ ਨੂੰ ਪ੍ਰੋਫਿਟ ਵਿੱਚ ਯਾਦਾਂ ਲਿਆਂਦਾ ਜਾਵੇਗਾ। ਰਾਜਾ ਵੜਿੰਗ ਨੇ ਬਠਿੰਡੇ ਦੇ ਜੀ.ਐਮ. ਨੂੰ ਇਕ ਹਫ਼ਤੇ ਵਿੱਚ ਸੁਧਾਰ ਲਿਆਉਣ ਦੇ ਹੁਕਮ ਜਾਰੀ ਕੀਤੇ।

ਇਹ ਵੀ ਪੜ੍ਹੋ : ਮੋਗਾ ’ਚ ਪਹਿਲੀ ਵਾਰ ਹੋਵੇਗੀ ਭਾਰਤੀ ਫੌਜ ਲਈ ਭਰਤੀ ਰੈਲੀ, ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈ ਸਕਣਗੇ ਹਿੱਸਾ


Shyna

Content Editor

Related News