ਰਾਜਾ ਵੜਿੰਗ ਦਾ ਵੱਡਾ ਬਿਆਨ- ''''ਬਹੁਤ ਸਾਵਧਾਨੀ ਨਾਲ ਕੀਤੀ ਗਈ ਹੈ ਉਮੀਦਵਾਰਾਂ ਦੀ ਚੋਣ, ਛੇਤੀ ਐਲਾਨੇ ਜਾਣਗੇ ਨਾਂ''''
Friday, Apr 12, 2024 - 01:13 AM (IST)
ਚੰਡੀਗੜ੍ਹ (ਅੰਕੁਰ )- ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਦੇਸ਼ 'ਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅਜਿਹੇ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਬੜੀ ਸਾਵਧਾਨੀ ਨਾਲ ਕੀਤੀ ਗਈ ਹੈ ਤੇ ਉਨ੍ਹਾਂ ਦੇ ਨਾਂ ਛੇਤੀ ਹੀ ਜਨਤਕ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਸਾਖ਼ ਨੂੰ ਬਚਾਉਣ ਲਈ ਬਹੁਤ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਉਹ ਚਾਹੇ ਜਿਹੜਾ ਮਰਜੀ ਕਾਰਡ ਖੇਡ ਲੈਣ, ਉਨ੍ਹਾਂ ਦੀ ਹਾਰ ਤੈਅ ਹੈ। ਉਨ੍ਹਾਂ ਦੇ ਕਾਰਜਕਾਲ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਿਆਸਤ ’ਚ ਉਨ੍ਹਾਂ ਦੀ ਖੁੰਝ ਚੁੱਕੀ ਜ਼ਮੀਨ ਨੂੰ ਕਦੇ ਵਾਪਸ ਨਹੀਂ ਆਉਣ ਦੇਣਗੀਆਂ।
ਇਹ ਵੀ ਪੜ੍ਹੋ- ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਾਉਣ 'ਤੇ ਪੁਲਸ ਨੇ 100 ਗੋਲ਼ੀਆਂ ਮਾਰ ਕੇ ਭੁੰਨ'ਤਾ ਨੌਜਵਾਨ, ਵੀਡੀਓ ਵਾਇਰਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਰ ਕੇ ਵਿਵਾਦਪੂਰਨ ਫ਼ੈਸਲੇ ਕਰਨਾ ਉਨ੍ਹਾਂ ਦੇ ਅਸਲ ਸਿਆਸੀ ਏਜੰਡੇ ਨੂੰ ਪ੍ਰਗਟ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਤਾ ਦੀ ਦੁਰਵਰਤੋਂ ਕਰ ਕੇ ਈ.ਡੀ., ਸੀ.ਬੀ.ਆਈ. ਅਤੇ ਇਨਕਮ ਟੈਕਸ ਵਿਭਾਗ ਵਰਗੀਆਂ ਏਜੰਸੀਆਂ ਦਾ ਆਪਣੇ ਫ਼ਾਇਦੇ ਲਈ ਇਸਤੇਮਾਲ ਕੀਤਾ ਹੈ। ਵੋਟਰਾਂ ਨੇ ਭਾਜਪਾ ਦੇ ਸ਼ਾਸਨ ਦੇ ਅਸਲ ਰੂਪ ਨੂੰ ਪਛਾਣਨਾ ਸ਼ੁਰੂ ਕਰ ਦਿੱਤਾ ਹੈ ਤੇ ਉਨ੍ਹਾਂ ਦੀਆਂ ਚੋਣ ਗਤੀਵਿਧੀਆਂ ਢਹਿ-ਢੇਰੀ ਹੋਣ ਵਾਲੀਆਂ ਹਨ।
ਇਹ ਵੀ ਪੜ੍ਹੋ- ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਉਤਾਰਨ ਬਾਰੇ CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e