ਨਾਭਾ ਜੇਲ੍ਹ ’ਚ ਸੁਖਪਾਲ ਖਹਿਰਾ ਨੂੰ ਮਿਲਣ ਪੁੱਜੇ ਰਾਜਾ ਵੜਿੰਗ

Sunday, Dec 24, 2023 - 06:24 PM (IST)

ਨਾਭਾ ਜੇਲ੍ਹ ’ਚ ਸੁਖਪਾਲ ਖਹਿਰਾ ਨੂੰ ਮਿਲਣ ਪੁੱਜੇ ਰਾਜਾ ਵੜਿੰਗ

ਨਾਭਾ (ਖੁਰਾਣਾ) : ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਲਈ ਬੀਤੀ ਦੁਪਹਿਰ ਕਰੀਬ 2 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿਚ ਪਹੁੰਚੇ। ਖਹਿਰਾ ਨਾਲ ਮੁਲਾਕਾਤ ਤੋਂ ਬਅਦ ਵੜਿੰਗ ਨੇ ਕਿਹਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੇਲ੍ਹ ਅੰਦਰ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ਵਿਚ ਹਨ। ਵੜਿੰਗ ਨੇ ਕਾਂਗਰਸ ਪਾਰਟੀ ਵਿਚ ਚੱਲ ਰਹੇ ਕਾਟੋ-ਕਲੇਸ਼ ਬਾਰੇ ਕਿਹਾ ਕਿ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਹੈ, ਅਸੀਂ ਸਾਰੇ ਮਿਲ-ਜੁਲ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੇ ਅਤੇ ਪੰਜਾਬ ਅੰਦਰ ਲੋਕ ਸਭਾ ਦੀਆ 13 ਦੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰਾਂਗੇ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਵੱਡੀ ਤਿਆਰੀ, ਇਸ ਫਾਰਮੂਲੇ ’ਤੇ ਕੀਤਾ ਜਾ ਰਿਹਾ ਕੰਮ

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸਮਝੌਤਾ ਫਿਲਹਾਲ ਨਹੀਂ ਹੈ ਅਤੇ ਨਾ ਹੀ ਪਾਰਟੀ ਹਾਈ ਕਮਾਂਡ ਵੱਲੋਂ ਸਾਡੇ ਨਾਲ ਕਿਸੇ ਵੀ ਤਰ੍ਹਾਂ ਦੀ ‘ਆਪ’ ਨਾਲ ਕੋਈ ਸਮਝੌਤੇ ਸਬੰਧੀ ਗੱਲਬਾਤ ਕੀਤੀ ਹੈ। ਇਸ ਮੌਕੇ ਮੋਹਿਤ ਮਹਿੰਦਰਾ ਸੂਬਾ ਪ੍ਰਧਾਨ ਯੂਥ ਕਾਂਗਰਸ, ਕੈਪਟਨ ਸੰਦੀਪ ਸੰਧੂ, ਨੌਜਵਾਨ ਸਰਪੰਚ ਮਨਜਿੰਦਰ ਸਿੰਘ ਜਿੰਦਰੀ ਸੂਬਾ ਮੀਤ ਪ੍ਰਧਾਨ ਯੂਥ ਕਾਂਗਰਸ, ਸਰਪੰਚ ਸੰਤੋਖ ਸਿੰਘ ਬੁੱਗਾ ਅਤੇ ਠੇਕੇਦਾਰ ਕੁਲਵੀਰ ਸਿੰਘ ਗੁਦਾਈਆ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਹੋਈਆਂ 43000 ਕਾਲਾਂ, 7 ਵੱਡੇ ਅਧਿਕਾਰੀ ਰਡਾਰ ’ਤੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News