ਰਾਜਾ ਵੜਿੰਗ ਨੇ ਬਿਜਲੀ ਰੈਗੂਲੇਟਰੀ ਬਿੱਲ ਨੂੰ ਲੈ ਕੇ ਕੇਂਦਰ ’ਤੇ ਵਿੰਨ੍ਹੇ ਨਿਸ਼ਾਨੇ, ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ
Monday, Aug 08, 2022 - 10:52 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੰਸਦ ’ਚ ਬਿਜਲੀ ਰੈਗੂਲੇਟਰੀ ਬਿੱਲ ਲਿਆਉਣ ਲਈ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ’ਤੇ ਇਕ ਹੋਰ ਹਮਲਾ ਹੈ ਕਿਉਂਕਿ ਬਿਜਲੀ ਸੂਬਿਆਂ ਦਾ ਵਿਸ਼ਾ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਇਸ ਬਿੱਲ ਦੇ ਪਾਸ ਹੋਣ ਵਿਰੁੱਧ ਰਣਨੀਤੀ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਬਿੱਲ ਵਿਰੁੱਧ ਸਖ਼ਤ ਸਟੈਂਡ ਪੇਸ਼ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਦਾ ਸੁਝਾਅ ਵੀ ਦਿੱਤਾ ਹੈ, ਜਿਸ ਦੇ ਪੰਜਾਬ ਲਈ ਗੰਭੀਰ ਸਿੱਟੇ ਨਿਕਲਣਗੇ।
ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ
ਵੜਿੰਗ ਨੇ ਇਕ ਸਾਲ ਤੋਂ ਚੱਲੇ ਆ ਰਹੇ ਧਰਨੇ ਨੂੰ ਵਾਪਸ ਲੈਂਦਿਆਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਹਟਣ ਲਈ ਭਾਜਪਾ ਸਰਕਾਰ ਦੀ ਨਿੰਦਾ ਵੀ ਕੀਤੀ। ਉਨ੍ਹਾਂ ਕਿਹਾ ਕਿ ਬਿਜਲੀ ਰੈਗੂਲੇਟਰੀ ਬਿੱਲ ਨੂੰ ਵਾਪਸ ਲੈਣਾ ਕਿਸਾਨਾਂ ਦੀਆਂ ਮੰਗਾਂ ’ਚੋਂ ਇਕ ਸੀ ਅਤੇ ਸਰਕਾਰ ਨੇ ਉਸ ਨੂੰ ਮੰਨ ਲਿਆ ਸੀ ਪਰ ਹੁਣ ਉਹ ਉਸ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਹ ਬਿੱਲ ਲਿਆਉਣ ਦਾ ਮੁੱਖ ਮੰਤਵ ਸਬਸਿਡੀਆਂ ਨੂੰ ਖ਼ਤਮ ਕਰਕੇ ਬਿਜਲੀ ਦੇ ਉਤਪਾਦਨ ਅਤੇ ਵੰਡ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਹਮ-ਖਿਆਲੀ ਪਾਰਟੀਆਂ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰਨ ਅਤੇ ਇਸ ਨੂੰ ਪਾਰਲੀਮੈਂਟ ’ਚ ਪਾਸ ਹੋਣ ਤੋਂ ਰੋਕਣ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਲੋੜ ਪਈ ਤਾਂ ਕਾਂਗਰਸ ਪਾਰਟੀ ਇਸ ਬਿੱਲ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕਰੇਗੀ ਅਤੇ ਇਸ ਨੂੰ ਲਾਗੂ ਨਾ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੌਰਾਨ ਜੋ ਨਹੀਂ ਹੋ ਸਕਿਆ, ਜਿਸ ਨੇ ਤਿੰਨਾਂ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਖੁੱਲ੍ਹ ਕੇ ਸਮਰਥਨ ਕੀਤਾ ਸੀ, ਉਹ ਹੁਣ ਲਾਗੂ ਹੋ ਸਕਦਾ ਹੈ। ਹਾਲਾਂਕਿ ਬਿਜਲੀ ਬਿੱਲਾਂ ਖ਼ਿਲਾਫ਼ ਵੀ ਉਸੇ ਤਰ੍ਹਾਂ ਦਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : PAU ’ਚ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ