ਮੰਤਰੀ ਬਣੇ ਰਵਨੀਤ ਬਿੱਟੂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ, ਕਿਹਾ- ''ਚੰਗੀ ਗੱਲ ਹੈ ਪੰਜਾਬ ਲਈ ਕੰਮ ਹੋਣਗੇ''
Sunday, Jun 09, 2024 - 07:06 PM (IST)
ਚੰਡੀਗੜ੍ਹ- ਲੋਕ ਸਭਾ ਚੋਣਾਂ ਦੌਰਾਨ ਆਪਣੇ ਪੁਰਾਣੇ ਸਾਥੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰਨ ਦੇ ਬਾਵਜੂਦ ਵੀ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ ਨੂੰ ਮੋਦੀ ਸਰਕਾਰ ਦੀ ਕੈਬਨਿਟ 'ਚ ਜਗ੍ਹਾ ਦਿੱਤੀ ਜਾ ਰਹੀ ਹੈ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਰਾਜਾ ਵੜਿੰਗ ਨੇ ਰਵਨੀਤ ਬਿੱਟੂ ਨੂੰ ਵਧਾਈ ਦਿੱਤੀ ਹੈ।
ਇਹ ਵੀ ਪੜ੍ਹੋ- ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ
ਰਾਜਾ ਵੜਿੰਗ ਨੇ ਕਿਹਾ ਬਹੁਤ ਹੀ ਚੰਗੀ ਗੱਲ ਹੈ ਕਿ ਸਾਡੇ ਸਾਥੀ ਰਵਨੀਤ ਬਿੱਟੂ ਅੱਜ ਰਾਜ ਕੇਂਦਰੀ ਮੰਤਰੀ ਬਣ ਗਏ ਹਨ, ਸਾਡੇ ਮਿੱਤਰ ਅੱਗੇ ਵੱਧਣ ਇਸ ਚੀਜ਼ ਦੀ ਮੈਂ ਕਾਮਨਾ ਕਰਦਾ ਹਾਂ। ਉਨ੍ਹਾਂ ਕਿਹਾ ਇਹ ਵੀ ਕਹਿਣਾ ਚਾਹੁੰਦਾ ਹਾਂ ਕਿ ਚੰਗੀ ਗੱਲ ਹੈ ਪੰਜਾਬ ਲਈ ਕੰਮ ਹੋਣਗੇ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ। ਵੜਿੰਗ ਨੇ ਕਿਹਾ ਕਿ ਪੰਜਾਬ ਕਈ ਖੇਤਰਾਂ ਵਿੱਚ ਪਛੜਿਆ ਹੋਇਆ ਹੈ, ਚਾਹੇ ਉਦਯੋਗ ਹੋਵੇ ਜਾਂ ਕਾਨੂੰਨ ਵਿਵਸਥਾ ਇਸ ਤੋਂ ਇਲਾਵਾ ਲੁਧਿਆਣਾ ਦੇ ਬਹੁਤ ਸਾਰੇ ਮੁੱਦੇ ਹਨ, ਉਮੀਦ ਹੈ ਕਿ ਬਿੱਟੂ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਯੋਗਦਾਨ ਪਾਉਣਗੇ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਰਾਜਾ ਵੜਿੰਗ ਨੇ ਅੱਗੇ ਕਿਹਾ ਤੀਜੀ ਵਾਰ ਮੋਦੀ ਸਾਬ੍ਹ ਦੀ ਸਰਕਾਰ ਬਣੀ ਹੈ ਅਤੇ ਮੈਨੂੰ ਲਗਦਾ ਹੈ ਕਿ ਵੱਡੇ-ਵੱਡੇ ਕੰਮ ਕਰਨਗੇ, ਪ੍ਰਾਜੈਕਟ ਲੈ ਕੇ ਆਉਣਗੇ। ਉਨ੍ਹਾਂ ਕਿਹਾ ਜੇਕਰ ਬਿੱਟੂ ਮੰਤਰੀ ਬਣਗੇ ਹਨ ਤਾਂ ਉਨ੍ਹਾਂ ਦਾ ਮਤਲਬ ਬਣਦਾ ਹੈ ਪੰਜਾਬ ਦਾ ਕੰਮ ਕਰਨਾ ਅਤੇ ਪੰਜਾਬ ਨੂੰ ਅੱਗੇ ਲੈ ਕੇ ਜਾਣਾ ਚਾਹੀਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8