ਕਾਂਗਰਸ ਦੀ ਰੈਲੀ 'ਚ ਮੂਧੇ-ਮੂੰਹ ਡਿੱਗੇ ਰਾਜਾ ਵੜਿੰਗ (ਵੀਡੀਓ)

Wednesday, Dec 22, 2021 - 07:23 PM (IST)

ਕਾਂਗਰਸ ਦੀ ਰੈਲੀ 'ਚ ਮੂਧੇ-ਮੂੰਹ ਡਿੱਗੇ ਰਾਜਾ ਵੜਿੰਗ (ਵੀਡੀਓ)

ਮੁਕਤਸਰ-ਕਾਂਗਰਸ ਪਾਰਟੀ ਵੱਲੋਂ ਅੱਜ ਰਾਜਾ ਵੜਿੰਗ ਦੇ ਹਲਕੇ ਗਿਦੜਬਾਹਾ 'ਚ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਹੁਣੇ-ਹੁਣੇ ਕਾਂਗਰਸ 'ਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਰੈਲੀ ਦੌਰਾਨ ਜਦ ਰਾਜਾ ਵੜਿੰਗ ਸਟੇਜ ਤੋਂ ਉਤਰ ਕੇ ਲੋਕਾਂ 'ਚ ਵਿਚਰ ਰਹੇ ਸਨ ਕਿ ਇਸ ਦੌਰਾਨ ਉਹ ਬੜੇ ਹੀ ਅੰਦਾਜ਼ ਨਾਲ ਕਾਲੀਆਂ ਐਨਕਾਂ ਲੱਗਾ ਕੇ ਇਕ ਰੇਲਿੰਗ ਟੱਪਦੇ ਨਜ਼ਰ ਆਏ ਪਰ ਬਦਕਿਸਮਤੀ ਨਾਲ ਇਸ ਦੌਰਾਨ ਰਾਜਾ ਵੜਿੰਗ ਮੂਧੇ-ਮੂੰਹ ਡਿੱਗ ਪਏ।

ਇਹ ਵੀ ਪੜ੍ਹੋ : EU ਨੇ ਅਦਾਲਤ ਦੇ ਫੈਸਲਿਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਸ਼ੁਰੂ

ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਰਾਜਾ ਵੜਿੰਗ ਦੇ ਕਿਸੇ ਵੀ ਤਰ੍ਹਾਂ ਦੀ ਕੋਈ ਸੱਟ ਨਹੀਂ ਲੱਗੀ। ਦੱਸ ਦਏਈ ਕਿ ਭਰਵੀਂ ਰੈਲੀ 'ਚ ਵਾਪਰੀ ਇਸ ਘਟਨਾ ਤੋਂ ਬਾਅਦ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ ਜੋ ਲੋਕਾਂ ਅੰਦਰ ਖਾਸਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ।  

ਇਹ ਵੀ ਪੜ੍ਹੋ : ਬ੍ਰਿਟੇਨ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਇਕ ਦਿਨ 'ਚ ਸਾਹਮਣੇ ਆਏ 10,000 ਤੋਂ ਵੀ ਜ਼ਿਆਦਾ ਨਵੇਂ ਮਾਮਲੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News