ਰਾਜਾ ਵੜਿੰਗ ਨੇ ਭਰੇ ਨਾਮਜ਼ਦਗੀ ਪੱਤਰ, ਸਿੱਧੂ ਮੂਸੇਵਾਲਾ ਨੂੰ ਲੈ ਕੇ ਆਖੀ ਵੱਡੀ ਗੱਲ

05/13/2024 6:17:29 PM

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਧਰਮ ਪਤਨੀ ਅੰਮ੍ਰਿਤਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ ਅਤੇ ਹੋਰ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਚਿੰਤਾ ਭਰੀ ਖ਼ਬਰ, ਤੇਜ਼ੀ ਨਾਲ ਫੈਲ ਰਹੀ ਖ਼ਤਰਨਾਕ ਬੀਮਾਰੀ, ਜਾਣੋ ਕੀ ਹੈ ਇਲਾਜ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਲੁਧਿਆਣਾ ਦੇ ਲੋਕਾਂ ਨੇ ਮੈਨੂੰ ਲੋਕ ਸਭਾ 'ਚ ਜਾਣ ਦਾ ਮੌਕਾ ਦਿੱਤਾ ਤਾਂ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਅਤੇ ਪੰਜਾਬ 'ਚ ਦਹਿਸ਼ਤ ਮਚਾਉਣ ਵਾਲੇ ਗੈਂਗਸਟਰਾਂ ਨੂੰ ਅਸੀਂ ਆਰਾਮ ਨਾਲ ਨਹੀਂ ਬੈਠਣ ਦੇਵਾਂਗੇ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਨੈਸ਼ਨਲ ਹਾਈਵੇਅ 'ਤੇ ਭੁੱਕੀ ਨਾਲ ਭਰਿਆ ਟਰੱਕ ਫੜ੍ਹਿਆ

ਇਨ੍ਹਾਂ ਗੈਂਗਸਟਰਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਸਾਡਾ ਭਰਾ ਸੀ ਅਤੇ ਉਸ ਨੂੰ ਮੈਂ ਇਨਸਾਫ਼ ਜ਼ਰੂਰ ਦੁਆ ਕੇ ਰਹਾਂਗਾ। ਬੈਂਸ ਭਰਾਵਾਂ ਦੇ ਪਾਰਟੀ 'ਚ ਆਉਣ 'ਤੇ ਵੀ ਰਾਜਾ ਵੜਿੰਗ ਨੇ ਉਨ੍ਹਾਂ ਦਾ ਸੁਆਗਤ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


Babita

Content Editor

Related News