ਅੰਮ੍ਰਿਤਪਾਲ ਸਿੰਘ ਦੇ ਮਾਮਲੇ ''ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

Thursday, Jul 25, 2024 - 06:41 PM (IST)

ਅੰਮ੍ਰਿਤਪਾਲ ਸਿੰਘ ਦੇ ਮਾਮਲੇ ''ਤੇ ਰਾਜਾ ਵੜਿੰਗ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ- ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਇਸੇ ਮਾਮਲੇ 'ਚ ਰਾਜਾ ਵੜਿੰਗ ਦਾ ਵੀ ਬਿਆਨ ਸਾਹਮਣੇ ਆਇਆ ਹੈ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਜਿਵੇਂ ਇਕ ਚੁਣੇ ਹੋਏੇ ਸੰਸਦ ਨੂੰ ਸਹੁਲਤਾਂ ਸੰਵਿਧਾਨ ਮੁਤਾਬਕ ਮਿਲਣੀਆਂ ਚਾਹੀਦੀਆਂ ਹਨ ਉਹ ਹਰ ਵਿਅਕਤੀ ਨੂੰ ਮਿਲਣੀਆਂ ਚਾਹੀਦੀਆਂ ਹਨ, ਭਾਵੇਂ ਮੈਂ ਹੋਵਾ ਜਾਂ ਫਿਰ ਅੰਮ੍ਰਿਤਪਾਲ ਹੋਵੇ ਪਰ ਕਿਸੇ ਨੂੰ ਕਾਨੂੰਨ ਤੋੜਣ ਦਾ ਅਧਿਕਾਰੀ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕਿਹਾ ਮੇਰਾ ਪਹਿਲੇ ਦਿਨ ਤੋਂ ਹੀ ਇਹ ਵਿਚਾਰ ਰਿਹਾ ਹੈ ਕਿ ਸੰਵਿਧਾਨ ਮੁਤਾਬਕ ਕਿਸੇ ਨੂੰ ਅੰਨਿਆਂ ਨਹੀਂ ਹੋਣਾ ਚਾਹੀਦਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਦੱਸ ਦੇਈਏ  ਇਸ ਤੋਂ ਪਹਿਲਾਂ ਸੰਸਦ ਵਿਚ ਬੋਲਦਿਆਂ ਚੰਨੀ ਨੇ ਕਿਹਾ ਕਿ ਅੱਜ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਹੈ। ਅੰਮ੍ਰਿਤਪਾਲ ਸਿੰਘ ਨੂੰ ਐੱਨ. ਐੱਸ. ਏ. ਲਗਾ ਕੇ ਜੇਲ੍ਹ 'ਚ ਰੱਖਿਆ ਗਿਆ ਹੈ। ਇਹ ਵੀ ਐਮਰਜੈਂਸੀ ਹੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਵਿਚ ਖਡੂਰ ਸਾਹਿਬ ਸੀਟ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ। ਲੋਕਾਂ ਨੇ ਉਨ੍ਹਾਂ ਨੇ ਪਾਰਲੀਮੈਂਟ ਭੇਜਿਆ, ਇਸ ਦੇ ਬਾਵਜੂਦ ਉਹ ਜੇਲ੍ਹ ਵਿਚ ਹੈ।ਖਡੂਰ ਸਾਹਿਬ ਹਲਕੇ ਦੇ ਲੋਕਾਂ ਦੀ ਆਵਾਜ਼ ਜੇਲ੍ਹ ਵਿਚ ਬੰਦ ਹੈ ਇਸ ਹਲਕੇ ਦੀਆਂ ਮੁਸ਼ਕਲਾਂ ਨੂੰ ਕੌਣ ਸਾਂਸਦ 'ਚ ਪਹੁੰਚਾਏਗਾ ਜਦਕਿ ਇੱਥੋਂ ਦਾ ਐੱਮ. ਪੀ. ਜੇਲ੍ਹ ਵਿਚ ਬੰਦ ਹੈ।

ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News