ਜੋ ਟਾਈਮ ਟੇਬਲ 14 ਸਾਲਾਂ ਤੋਂ ਨਹੀਂ ਬਣਿਆ ਉਹ ਹੁਣ ਬਣੇਗਾ: ਰਾਜਾ ਵੜਿੰਗ
Saturday, Oct 09, 2021 - 12:46 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ/ਪਵਨ): ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਬੰਧੀ ਸਰਕਾਰ ਵਲੋਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਦੋਂ ਤੱਕ ਝੋਨਾ ਅਨਾਜ ਮੰਡੀਆਂ ਵਿੱਚ ਆਉਂਦਾ ਰਹੇਗਾ, ਉਸਦੀ ਖਰੀਦ ਕੀਤੀ ਜਾਵੇਗੀ, ਇਹ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਪੰਜਾਬ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਅਨਾਜ ਮੰਡੀ ਦੋਦਾ ਵਿਖੇ ਸਰਕਾਰੀ ਬੋਲੀ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ : ਬਠਿੰਡਾ ਦੇ ਹਸਪਤਾਲ ’ਚੋਂ 2 ਦਿਨ ਦਾ ਨਵ-ਜੰਮਿਆ ਬੱਚਾ ਚੋਰੀ, ਜਾਣੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਫ਼ਸਲ ਨੂੰ ਸਰਕਾਰ ਵਲੋਂ 72 ਘੰਟਿਆਂ ਤੱਕ ਖਰੀਦਣ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਅਤੇ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਕਿਸਾਨਾਂ ਦੀ ਫਸਲ ਨੂੰ ਮੰਡੀਆਂ ਵਿੱਚ ਖਰੀਦਣ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਖਰੀਦ ਏਜੰਸੀਆਂ ਦਾ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਪਾਸੋ ਝੋਨੇ ਦੀ ਫਸਲ ਖਰੀਦਣ ਸਮੇਂ ਤੰਗ ਪਰੇਸ਼ਾਨ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਿਵੇਂ-ਜਿਵੇਂ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾਂਦੀ ਹੈ, ਉਸ ਨੂੰ ਉਸੇ ਤਰ੍ਹਾਂ ਪਹਿਲ ਦੇ ਆਧਾਰ ’ਤੇ ਖਰੀਦ ਕੀਤੀ ਜਾਵੇ।ਝੋਨੇ ਦੀ ਲਿਫਟਿੰਗ ਅਤੇ ਬਾਰਦਾਨੇ ਸਬੰਧੀ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਇਹ ਵੀ ਪੜ੍ਹੋ : ਅਨੋਖਾ ਪ੍ਰਦਰਸ਼ਨ: ਸਾਬਕਾ ਕੌਂਸਲਰ ਨੇ ਕ੍ਰੇਨ ’ਤੇ ਚੜ੍ਹ ਕੇ ਦੂਰਬੀਨ ਨਾਲ ਲੱਭੇ, ‘ਅੱਛੇ ਦਿਨ’
ਕੈਬਨਿਟ ਮੰਤਰੀ ਨੇ ਦੋਦਾ ਦੇ ਕਿਸਾਨ ਜੀਤ ਸਿੰਘ ਗਿੱਲ ਵਲੋਂ ਅਨਾਜ ਮੰਡੀ ਵਿੱਚ ਲਿਆਂਦੀ ਗਈ ਝੋਨੇ ਦੀ ਫਸਲ ਦੀ ਢੇਰੀ ਤੋਂ ਖਰੀਦ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਾਫ-ਸਫਾਈ ਕਰਵਾਈ ਜਾਵੇ। ਇਸ ਤੋਂ ਇਲਾਵਾ ਸਾਰੀਆਂ ਅਨਾਜ ਮੰਡੀਆਂ ਵਿੱਚ ਬਿਜਲੀ, ਪਾਣੀ, ਪਖਾਨਿਆਂ ਅਤੇ ਛਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਸੁੱਕੀ ਅਤੇ ਸਾਫ ਸੁਥਰੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।
ਇਹ ਵੀ ਪੜ੍ਹੋ : 13 ਸਾਲਾ ਧੀ ਨਾਲ ਜੇ.ਈ. ਕਰਦਾ ਸੀ ਅਸ਼ਲੀਲ ਹਰਕਤਾਂ, ਸ਼ਰਮਿੰਦਗੀ 'ਚ ਪਿਓ ਨੇ ਲਿਆ ਫਾਹਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਰਾਜਾ ਵੜਿੰਗ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਿਚ ਨਿਯਮਾਂ ਦੇ ਉਲਟ ਕੁਝ ਨਹੀਂ ਹੋਣ ਦਿਤਾ ਜਾਵੇਗਾ। ਜੋ ਟਾਇਮ ਟੇਬਲ 14 ਸਾਲਾਂ ’ਚ ਨਹੀਂ ਬਣਿਆ ਹੁਣ ਬਣੇਗਾ। ਇਸ ਮੌਕੇ ਗੋਰਵ ਗਰਗ ਜ਼ਿਲ੍ਹਾ ਮੰਡੀ ਅਫਸਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ 3805 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 2239 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਓਮ ਪ੍ਰਕਾਸ਼ ਐਸ.ਡੀ.ਐਮ ਗਿੱਦੜਬਾਹਾ, ਹਮਾਂਸੂ ਕੁੱਕੜ,ਡੀ.ਐੱਫ.ਐੱਸ.ਸੀ. ਚੇਅਰਮੈਨ ਹਰਮੀਤ ਸਿੰਘ ਸੁਖਣਾ ਅਬਲੂ, ਮਾਨਵ ਜਿੰਦਲ ਡੀ.ਐਮ ਪਨਸਪ, ਮਨਦੀਪ ਕੌਰ ਡੀ.ਐਮ. ਵੇਅਰ ਹਾਊਸ, ਮਨੀਸ਼ ਕੁਮਾਰ ਡੀ.ਐਮ. ਮਾਰਕਫੈਡ, ਬਲਕਾਰ ਸਿੰਘ ਸਕੱਤਰ ਮਾਰਕੀਟ ਕਮੇਟੀ, ਬਲਜਿੰਦਰ ਸ਼ਰਮਾ, ਜਗਦੀਸ਼ ਕਟਾਰੀਆ, ਗੁਰਸੇਵਕ ਸਿੰਘ ਮੈਂਬਰ ਜਿ਼ਲ੍ਹਾ ਪ੍ਰੀਸ਼ਦ, ਬਲਵਿੰਦਰ ਸਿੰਘ ਬੱਬੂ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਬੱਗੀ ਬਰਾੜ ਡਾਇਰੈਕਟਰ, ਸੁਖਮੰਦਰ ਸਿੰਘ ਵੀ ਮੌਜੂਦ ਸਨ।