ਹਾਈਕੋਰਟ ਦੇ ਫੈਸਲੇ ਤੋਂ ਬਾਅਦ ਰਾਜਾ ਵੜਿੰਗ ਹੋਏ ਲਾਈਵ, ਕਿਹਾ-ਹੁਣ ਮਾਤਮ...
Wednesday, Oct 09, 2024 - 07:02 PM (IST)
ਗਿੱਦੜਬਾਹਾ : ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਵਿਚ ਹੋਈ ਸੁਣਵਾਈ ਤੋਂ ਬਾਅਦ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਸਾਫ ਆਖਿਆ ਹੈ ਕਿ ਜਿਹੜੀਆਂ ਥਾਵਾਂ ਜਿਹੜੇ ਪਿੰਡਾਂ ਵਿਚ ਵਿਵਾਦ ਸਾਹਮਣੇ ਆਏ ਹਨ ਉਥੇ ਚੋਣ ਨਹੀਂ ਹੋਵੇਗੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਾਈਵ ਹੋ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨੇ ਸਾਧੇ ਹਨ।
ਰਾਜਾ ਵੜਿੰਗ ਨੇ ਲਾਈਵ ਹੋ ਕੇ ਕਿਹਾ ਕਿ ਡੀਸੀ ਸਾਹਬ, ਐੱਸਡੀਐੱਮ ਸਾਹਬ ਤੇ ਆਰਓ ਸਾਹਬ ਸਣੇ ਆਮ ਆਦਮੀ ਪਾਰਟੀ ਦੇ ਵੱਡੇ ਲੀਡਰਾਂ ਨੂੰ ਧਿਆਨ ਦੇਣ ਦੀ ਲੋੜ ਹੈ। ਗਿੱਦੜਬਾਹਾ ਦੇ ਪਿੰਡ ਖਿੜਕੀਆਂ ਵਾਲਾ ਦੀ ਪੰਚਾਇਤੀ ਚੋਣ ਰੱਦ ਹੋ ਗਈ ਹੈ। ਅੱਜ ਹਾਈਕੋਰਟ ਵੱਲੋਂ ਰੱਦ ਕੀਤੀਆਂ 250 ਪਿੰਡਾਂ ਦੀਆਂ ਚੋਣਾਂ ਵਿਚ ਗਿੱਦੜਬਾਹਾ ਦਾ ਪਿੰਡ ਵੀ ਆਇਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਉਹ ਇਥੇ ਹੀ ਨਹੀਂ ਰੁਕਣਗੇ ਕੱਲ ਹੋਰ ਹੋਰ 67 ਪਟੀਸ਼ਨਾਂ ਦਾਇਰ ਕੀਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜਿਨ੍ਹਾਂ ਦੇ ਘਰੇ ਲੱਡੂ ਵੰਡੇ ਜਾ ਰਹੇ ਹਨ ਉਨ੍ਹਾਂ ਦੇ ਘਰੇ ਮਾਹਤਮ ਛਾ ਜਾਣਗੇ। ਉਨ੍ਹਾਂ ਆਪਣੇ ਵਰਕਰਾਂ ਨੂੰ ਵੀ ਭਰੋਸਾ ਦਿਵਾਉਂਦਿਆਂ ਕਿਹਾ ਕਿ ਕਿਸੇ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਅਸੀਂ ਤੁਹਾਡੀ ਲੜਾਈ ਲੜਾਂਗੇ। ਤਿਆਰੀ ਕਰ ਲਓ ਚੋਣਾਂ ਦੁਬਾਰਾ ਹੋਣਗੀਆਂ। ਗਿੱਦੜਬਾਹਾ ਦੇ ਖਿੜਕੀਆਂ ਵਾਲਾ ਦੀ ਪੰਚਾਇਤੀ ਚੋਣ ਵੀ ਰੱਦ ਹੋਈ ਹੈ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਆਪ ਦਾ ਮੰਜਾ ਮੂਦਾ ਮਾਰਨਾ ਹੈ। ਇਨ੍ਹਾਂ ਚੋਣਾਂ ਵਿਚ ਭਗਵੰਤ ਮਾਨ ਸਰਕਾਰ ਨੂੰ ਹਰਾ ਕੇ ਆਪਣੇ ਗੁੱਸੇ ਦਾ ਇਜ਼ਹਾਰ ਕਰਨਾ ਹੈ।
ਦੱਸ ਦਈਏ ਕਿ ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਵਿਚ ਹੋਈ ਸੁਣਵਾਈ ਤੋਂ ਬਾਅਦ ਵੱਡਾ ਫ਼ੈਸਲਾ ਲਿਆ ਗਿਆ ਹੈ। ਹਾਈਕੋਰਟ ਨੇ ਸਾਫ ਆਖਿਆ ਹੈ ਕਿ ਜਿਹੜੀਆਂ ਥਾਵਾਂ ਜਿਹੜੇ ਪਿੰਡਾਂ ਵਿਚ ਵਿਵਾਦ ਸਾਹਮਣੇ ਆਏ ਹਨ ਉਥੇ ਚੋਣ ਨਹੀਂ ਹੋਵੇਗੀ। ਇਸ ਨੂੰ ਪੰਜਾਬ ਸਰਕਾਰ ਲਈ ਰਾਹਤ ਵੀ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਹਾਈਕੋਰਟ ਨੇ ਪੂਰੀਆਂ ਪੰਚਾਇਤੀ ਚੋਣਾਂ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਆਖਿਆ ਹੈ ਕਿ ਜਿਥੇ ਜਿਥੇ ਸ਼ਿਕਾਇਤਾਂ ਹਨ ਸਿਰਫ ਉਥੇ ਹੀ ਚੋਣਾਂ 'ਤੇ ਰੋਕ ਲਗਾਈ ਗਈ ਹੈ। ਇਸ ਮਾਮਲੇ ਵਿਚ ਅਗਲੀ ਸੁਣਵਾਈ 14 ਤਾਰੀਖ਼ ਨੂੰ ਦੋਬਾਰਾ ਹੋਵੇਗੀ।
ਦਰਅਸਲ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਦੌਰਾਨ ਕਈ ਪਿੰਡਾਂ ਵਿਚ ਨੋਮੀਨੇਸ਼ਨ ਨੂੰ ਲੈ ਕੇ, ਕਿਤੇ ਐੱਨ. ਓ. ਸੀ. ਨੂੰ ਲੈ ਕੇ ਅਤੇ ਕਿਤੇ ਕਾਗ਼ਜ਼ ਪਾੜੇ ਜਾਣ ਕਾਰਣ ਉਮੀਦਵਾਰ ਚੋਣ ਵਿਚ ਨਹੀਂ ਖੜ੍ਹੇ ਹੋ ਸਕੇ, ਇਸ ਦੇ ਚੱਲਦੇ ਲਗਭਗ 250 ਤੋਂ ਵੱਧ ਪਟੀਸ਼ਨਾਂ ਹਾਈਕੋਰਟ ਵਿਚ ਪਾਈਆਂ ਗਈਆਂ, ਹੁਣ ਇਨ੍ਹਾਂ ਸਾਰੀਆਂ ਥਾਵਾਂ 'ਤੇ ਚੋਣਾਂ ਲੜਨ 'ਤੇ ਰੋਕ ਲਗਾ ਦਿੱਤੀ ਗਈ ਹੈ। ਹਾਲਾਂਕਿ ਅਜੇ ਤਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਇਥੇ ਚੋਣ ਕਦੋਂ ਹੋਵੇਗੀ, ਹਾਲ ਦੀ ਘੜੀ ਚੋਣ ਕਮਿਸ਼ਨ ਦੇ ਐਲਾਨ ਮੁਤਾਬਕ 15 ਅਕਤੂਬਰ ਨੂੰ ਇਤਰਾਜ਼ ਵਾਲੇ ਪਿੰਡਾਂ ਵਿਚ ਪੰਚਾਇਤੀ ਚੋਣ ਨਹੀਂ ਹੋਣਗੀਆਂ।