MP ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਐਕਸ਼ਨ ''ਚ ਰਾਜਾ ਵੜਿੰਗ! ਜਾਰੀ ਕੀਤੀਆਂ ਹਦਾਇਤਾਂ

06/06/2024 3:45:33 PM

ਲੁਧਿਆਣਾ (ਖੁਰਾਨਾ): ਲੁਧਿਆਣਾ ਲੋਕ ਸਭਾ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰਦਿਆਂ ਲੁਧਿਆਣਾ ਵਾਸੀਆਂ ਨੂੰ ਆ ਰਹੀ ਬਿਜਲੀ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੇ ਚੇਅਰਮੈਨ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਨੂੰ ਲੁਧਿਆਣਾ ਵਿਚ ਬਿਜਲੀ ਦੇ ਲੱਗ ਰਹੇ ਅਣਐਲਾਨੇ ਕੱਟਾਂ ਬਾਰੇ ਜਾਣੂੰ ਕਰਵਾਇਆ ਗਿਆ ਹੈ ਤੇ ਲੋਕਾਂ ਨੂੰ ਦਰਪੇਸ਼ ਸਮੱਸਿਆ ਦਾ ਤੁਰੰਤ ਹੱਲ ਕਰਨ ਲਈ ਕਿਹਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ Black Out! 20 ਘੰਟਿਆਂ ਤੋਂ ਬਿਜਲੀ ਬੰਦ ਹੋਣ ਨਾਲ ਮਚੀ ਹਾਹਾਕਾਰ

ਰਾਜਾ ਵੜਿੰਗ ਨੇ ਕਿਹਾ ਕਿ ਲੁਧਿਆਣਾ ਜਿਹੇ ਉਦਯੋਗਿਕ ਸ਼ਹਿਰ ਵਿਚ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਕਿਸੇ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਮੱਸਿਆ ਤੋਂ ਵੱਡੇ ਉਦਯੋਗਪਤੀਆਂ ਦੇ ਨਾਲ-ਨਾਲ ਘਰੇਲੂ ਬਿਜਲੀ ਉਪਭੋਗਤਾ ਵੀ ਪਰੇਸ਼ਾਨ ਹਨ। ਅੱਗ ਵਰ੍ਹਾਊ ਗਰਮੀ ਵਿਚ ਲੋਕਾਂ ਨੂੰ ਬਿਜਲੀ ਅਤੇ ਪੀਣ ਵਾਲੇ ਪਾਣੀ ਲਈ ਤਰਸਨਾ ਪੈ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਸਣੇ 2 ਨਵੇਂ ਲੋਕ ਸਭਾ ਮੈਂਬਰ ਜੇਲ੍ਹ 'ਚ ਬੰਦ, ਕੀ ਹੋਵੇਗੀ ਅਗਲੀ ਪ੍ਰਕੀਰਿਆ? ਜਾਣੋ ਕਾਨੂੰਨ

ਦੱਸ ਦਈਏ ਕਿ ਬੀਤੀ ਦੇਰ ਸ਼ਾਮ ਆਈ ਹਨੇਰੀ-ਝੱਖੜ ਕਾਰਨ ਲੁਧਿਆਣਾ ਦੇ ਕਈ ਇਲਾਕਿਆਂ ਵਿਚ ਬਿਜਲੀ ਦੇ ਖੰਭੇ ਤੇ ਹਾਈ ਵੋਲਟੇਜ ਤਾਰਾਂ ਉੱਖੜ ਕੇ ਸੜਕ 'ਤੇ ਆ ਡਿੱਗੀਆਂ। ਇਸ ਕਾਰਨ ਬਹੁਤ ਸਾਰੇ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ, ਜੋ ਤਕਰੀਬਨ 20 ਘੰਟੇ ਬੀਤ ਜਾਣ ਦੇ ਬਾਵਜੂਦ ਬਹਾਲ ਨਹੀਂ ਹੋ ਸਕੀ। ਇਸ ਕਾਰਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਵੀ ਦਿੱਕਤ ਆ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News