ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

Sunday, Mar 17, 2024 - 06:48 PM (IST)

ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ

ਚੰਡੀਗੜ੍ਹ/ ਪਾਲੀਵੁੱਡ ਡੈਸਕ- ਪਾਲੀਵੁੱਡ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਵੱਡੀ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਘਰ ਵਧਾਈ ਦੇਣ ਆਉਣ ਵਾਲੇ ਲੋਕਾਂ ਦਾ ਭਾਰੀ ਇਕੱਠ ਨਜ਼ਰ ਆਇਆ। ਮਾਨਸਾ ਜ਼ਿਲ੍ਹੇ 'ਚ ਚਾਰੇ ਪਾਸੇ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ।

PunjabKesari

ਇਸ ਵਿਚਾਲੇ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜਿਸ ਦੀ ਪੋਸਟ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਐਕਟ 'ਤੇ ਸਾਂਝੀ ਕੀਤੀ ਹੈ। ਰਾਜਾ ਵੜਿੰਗ ਨੇ ਪੋਸਟ 'ਚ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ''ਬਲਕੌਰ ਸਿੱਧੂ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਨਵੇਂ ਜਨਮੇ ਪੁੱਤਰ ਦੇ ਆਉਣ 'ਤੇ ਮੇਰੀ ਤਹਿ ਦਿਲੋਂ ਵਧਾਈ, ਵਾਹਿਗੁਰੂ ਜੀ ਨਵ ਜਨਮੇ ਬੱਚੇ ਅਤੇ ਸਾਰੇ ਸਿੱਧੂ ਪਰਿਵਾਰ ਨੂੰ ਹਮੇਸ਼ਾ ਤੰਦਰੁਸਤੀ ਅਤੇ ਖੁਸ਼ੀਆਂ ਬਖਸ਼ਣ।''

ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

ਇਸ ਵਿਚਾਲੇ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਫੈਨਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਹਰ ਕੋਈ ਛੋਟੇ ਸਿੱਧੂ ਨੂੰ  ਦੇਖਣ ਲਈ ਪਰਿਵਾਰ ਨੂੰ ਵਧਾਈ ਦੇਣ ਪਹੁੰਚ ਰਿਹਾ ਹੈ ਅਤੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਬਣੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News