ਸਾਧੂ ਸਿੰਘ ਧਰਮਸੋਤ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਰਾਜਾ ਵੜਿੰਗ
Thursday, Jun 20, 2024 - 06:41 PM (IST)
ਪਟਿਆਲਾ/ਨਾਭਾ (ਰਾਹੁਲ ਖੁਰਾਣਾ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਲਈ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਪਹੁੰਚੇ। ਇਸ ਦੌਰਾਨ ਰਾਜਾ ਵੜਿੰਗ ਦੇ ਨਾਲ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਸਨ, ਜਿਨ੍ਹਾਂ ਨੇ ਕਰੀਬ ਅੱਧਾ ਘੰਟਾ ਜੇਲ੍ਹ ਵਿਚ ਮੁਲਾਕਾਤ ਕੀਤੀ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਚੜ੍ਹਦੀ ਕਲਾ ਵਿਚ ਹਨ ਅਤੇ ਪਾਕਿ ਸਾਫ ਹੋ ਕੇ ਜੇਲ੍ਹ ਵਿਚੋਂ ਬਾਹਰ ਨਿਕਲਣਗੇ। ਨੀਟ ਪ੍ਰੀਖਿਆ ਲੀਕ ਮਾਮਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕੱਲ੍ਹ ਦੇਸ਼ ਭਰ ਵਿਚ ਕੇਂਦਰ ਸਰਕਾਰ ਖ਼ਿਲਾਫ ਵੱਡਾ ਪ੍ਰਦਰਸ਼ਨ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਪਰਮਿੰਦਰ ਚਿੜੀ ਸਣੇ ਦੋ ਦਾ ਐਨਕਾਊਂਟਰ
ਵੜਿੰਗ ਨੇ ਕੇਂਦਰ ਸਰਕਾਰ ਵੱਲੋਂ 14 ਫਸਲਾਂ 'ਤੇ ਐੱਮਐੱਸਪੀ ਵਾਧੇ 'ਤੇ ਬੋਲਦਿਆਂ ਕਿਹਾ ਕਿ ਐੱਮ. ਐੱਸ. ਪੀ 'ਤੇ ਕਿਸਾਨਾਂ ਨੂੰ ਕਾਨੂੰ ਗਰੰਟੀ ਦੇਣੀ ਚਾਹੀਦੀ ਹੈ। ਨੀਟ ਪ੍ਰੀਖਿਆ ਲੀਕ ਮਾਮਲੇ 'ਤੇ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ ਅਤੇ ਲੱਖਾਂ ਹੀ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ ਲੱਗਿਆ ਹੋਇਆ ਹੈ ਜਦਕਿ ਕਈ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਵੀ ਕੀਤੀ ਗਈ ਅਤੇ ਡਿਪਰੈਸ਼ਨ ਵਿਚ ਚਲੇ ਗਏ ਹਨ। ਪੰਜਾਬ ਵਿਚ ਵੱਧ ਦੇ ਨਸ਼ੇ ਅਤੇ ਪੰਜਾਬ ਪੁਲਸ ਮੁਲਾਜ਼ਮਾਂ ਦੀਆਂ ਬਦਲੀਆਂ 'ਤੇ ਉਨ੍ਹਾਂ ਕਿਹਾ ਕਿ 14 ਦਿਨਾਂ ਵਿਚ 14 ਮੌਤਾਂ ਹੋ ਰਹੀਆਂ ਹਨ ਅਤੇ ਸੋਹਾ ਖਾਣ ਨਾਲ ਨਸ਼ੇ ਨਹੀਂ ਰੁਕਣੇ ਕਿਉਂਕਿ ਸਾਨੂੰ ਇਕੱਠੇ ਹੋ ਕੇ ਸਾਰਿਆਂ ਨੂੰ ਵਿਚਾਰ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਜ਼ਿਮਨੀ ਚੋਣ ਵੀ ਜਿੱਤਣ ਦੀ ਗੱਲ ਆਖੀ।