ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਰਾਜਾ ਵੜਿੰਗ ਨੇ CM ਮਾਨ ਨੂੰ ਕੀਤੀ ਇਹ ਅਪੀਲ

Sunday, Mar 03, 2024 - 07:05 PM (IST)

ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਰਾਜਾ ਵੜਿੰਗ ਨੇ CM ਮਾਨ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ- ਪੰਜਾਬ 'ਚ ਲਗਾਤਾਰ ਮੀਂਹ ਤੇ ਗੜ੍ਹੇਮਾਰੀ ਦੇ ਚੱਲਦਿਆਂ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੁਕਸਾਨੀਆਂ ਗਈਆਂ ਹਨ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੋਸ਼ਲ ਮੀਡੀਆ X 'ਤੇ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ : ਦਖ਼ਦਾਈ ਖ਼ਬਰ: ਤੇਜ਼ ਰਫ਼ਤਾਰ ਗੱਡੀ ਨੇ ਲਪੇਟ 'ਚ ਲਿਆ ਨੌਜਵਾਨ, ਹਨ੍ਹੇਰਾ ਹੋਣ ਕਾਰਨ ਉਪਰੋਂ ਲੰਘਦੇ ਰਹੇ ਕਈ ਵਾਹਨ

PunjabKesari

ਰਾਜਾ ਵੜਿੰਗ ਨੇ ਲਿਖਿਆ ਕਿ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਕਾਰਨ ਇੱਕ ਵਾਰ ਫਿਰ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਮੇਰੀ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਬੇਨਤੀ ਹੈ ਕਿ ਫੋਰੀ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਹੋਏ ਨੁਕਸਾਨ ਦੀ ਤੁਰੰਤ ਭਰਭਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਗੋਪੀ ਚੋਹਲਾ ਕਤਲ ਕਾਂਡ ’ਚ ਵੱਡੀ ਖ਼ਬਰ, ਜੇਲ੍ਹ ਵਿਚ ਬੰਦ ਜਗਦੀਪ ਸਿੰਘ ਜੱਗੂ ਸਮੇਤ 5 ਖ਼ਿਲਾਫ਼ ਪਰਚਾ ਦਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News