ਰਾਜਾ ਵੜਿੰਗ ਦੀ ਰਾਜਪਾਲ ਪੁਰੋਹਿਤ ਨੂੰ ਅਪੀਲ, ਜਨਤਕ ਕੀਤੇ ਜਾਣ ਭ੍ਰਿਸ਼ਟ ਲੀਡਰਾਂ ਦੇ ਨਾਮ

Thursday, Jul 27, 2023 - 12:29 PM (IST)

ਰਾਜਾ ਵੜਿੰਗ ਦੀ ਰਾਜਪਾਲ ਪੁਰੋਹਿਤ ਨੂੰ ਅਪੀਲ, ਜਨਤਕ ਕੀਤੇ ਜਾਣ ਭ੍ਰਿਸ਼ਟ ਲੀਡਰਾਂ ਦੇ ਨਾਮ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਉਨ੍ਹਾਂ ਸਾਰੇ ਨਾਵਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ 'ਚ ਕੀਤਾ ਹੈ ਜਿਸ 'ਚ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਜੀ ਇਹ ਨਿਮਰਤਾ ਸਹਿਤ ਬੇਨਤੀ ਹੈ ਕਿ ਕਿਰਪਾ ਕਰਕੇ ਉਨ੍ਹਾਂ ਸਾਰੇ ਨਾਵਾਂ ਨੂੰ ਜਨਤਕ ਕਰੋ ਜਿਨ੍ਹਾਂ ਵਿਰੁੱਧ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ। ਵੜਿੰਗ ਨੇ ਕਿਹਾ ਜੇਕਰ ਸੱਚਮੁੱਚ ਉਹ ਸਮਝਦੇ ਹਨ ਕਿ ਰਾਜ ਦੀਆਂ ਏਜੰਸੀਆਂ ਕੰਮਕਾਜ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਕੇਸਾਂ 'ਚ ਕਾਰਵਾਈ ਕਰਨ ਵਿਚ ਅਸਮਰੱਥ ਹਨ, ਤਾਂ ਉਸ ਕੋਲ ਇਸ ਮਾਮਲੇ 'ਤੇ ਕਾਰਵਾਈ ਕਰਨ ਸੱਚਾਈ ਦਾ ਪਤਾ ਲਗਾਉਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ 'ਚ ਲਿਆਉਣ ਦੀ ਸੰਵਿਧਾਨਕ ਸ਼ਕਤੀ ਅਤੇ ਸਥਿਤੀ ਦਾ ਅਧਿਕਾਰ ਹੈ।

ਇਹ ਵੀ ਪੜ੍ਹੋ- ਹੜ ਪੀੜਤਾਂ ਦੀ ਸੇਵਾ ਦਾ ਪਿਆ ਮੁੱਲ, 35 ਸਾਲ ਤੋਂ ਵਿਛੜੇ ਹੋਏ ਮਿਲੇ ਮਾਂ-ਪੁੱਤ, ਦਾਦਾ- ਦਾਦੀ ਨੇ ਦੱਸ ਸੀ ਇਹ ਗੱਲ

 

PunjabKesari

ਦਰਅਸਲ 24 ਜੁਲਾਈ ਨੂੰ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਸੀ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਹਨ, ਇਸ ਲਈ ਤੁਹਾਨੂੰ ਸਾਰੇ ਪੱਤਰਾਂ ਦਾ ਜਲਦੀ ਤੋਂ ਜਲਦੀ ਜਵਾਬ ਦੇਣ ਦੀ ਬੇਨਤੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- 95 ਕਰੋੜ ਦੀ ਹੈਰੋਇਨ ਸਮੇਤ ਕਾਰ ਚਾਲਕ ਗ੍ਰਿਫ਼ਤਾਰ

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਅਤੇ 20 ਜੂਨ ਨੂੰ ਬੁਲਾਇਆ ਗਿਆ ਸੀ ਅਤੇ ਚਾਰ ਬਿੱਲ ਪਾਸ ਕੀਤੇ ਗਏ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਰਾਜਪਾਲ ਨੂੰ ਇਨ੍ਹਾਂ ਚਾਰ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ, ਪਰ ਰਾਜਪਾਲ ਨੇ ਸਾਫ਼ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਅਟਾਰਨੀ ਜਨਰਲ ਅਤੇ ਹੋਰ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਨ।

ਇਹ ਵੀ ਪੜ੍ਹੋ- ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦਿਹਾਂਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News