‘ਆਪ’ ਵੱਲੋਂ ਭਾਜਪਾ ’ਤੇ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Tuesday, Sep 13, 2022 - 09:39 PM (IST)

‘ਆਪ’ ਵੱਲੋਂ ਭਾਜਪਾ ’ਤੇ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸ ਦੇ ਕੁਝ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖ਼ਤ ਕਰਨ ਅਤੇ ਪ੍ਰਤੀ ਵਿਧਾਇਕ 20-25 ਕਰੋੜ ਰੁਪਏ ਦੀਆਂ ਪੇਸ਼ਕਸ਼ਾਂ ਦੇ ਕੇ ਉਨ੍ਹਾਂ ਨੂੰ ਖਰੀਦਣ ਦੇ ਲਾਏ ਗਏ ਦੋਸ਼ਾਂ ’ਤੇ ਮਜ਼ਾਕ ਉਡਾਇਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਭਾਜਪਾ ਅਜਿਹਾ ਕਰਨ ’ਚ ਸਮਰੱਥ ਹੈ ਅਤੇ ਇਸ ਦਾ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਨੂੰ ਖਰੀਦ ਕੇ ਸਰਕਾਰਾਂ ਨੂੰ ਅਸਥਿਰ ਕਰਨ ਦਾ ਇਤਿਹਾਸ ਰਿਹਾ ਹੈ ਪਰ ਮੌਜੂਦਾ ਸਥਿਤੀ ’ਚ ਤੁਸੀਂ ਆਪਣੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹੋ। ਉਨ੍ਹਾਂ ਕਿਹਾ ਕਿ ‘ਆਪ’ ਅੰਦਰ ਕਿਸੇ ਨਾ ਕਿਸੇ ਬਗਾਵਤ ਦੀ ਅੱਗ ਬਲ਼ ਰਹੀ ਹੈ। ਇਸ ਦੇ ਵਿਧਾਇਕ ਅਸਹਿਜ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਅਜਿਹੀ ਕਿਸੇ ਵੀ ਹਰਕਤ ਨੂੰ ਪਹਿਲਾਂ ਹੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਹੁਣ ਕਿਸਾਨ ਆਪਣੀ ਜ਼ਮੀਨ ਦੀ ਔਸਤ ਉਪਜ ਤੋਂ ਵੱਧ ਫ਼ਸਲ ਨਹੀਂ ਵੇਚ ਸਕਣਗੇ, ਨਹੀਂ ਮਿਲੇਗਾ MSP

ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਪਾਏ ਜਾ ਰਹੇ ਰੌਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਨਿੱਤ ਅਜਿਹੇ ਦੋਸ਼ ਲਾਉਂਦੀ ਰਹਿੰਦੀ ਹੈ। ਪਹਿਲਾਂ ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਦਿੱਲੀ ’ਚ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਉਹ ਪੰਜਾਬ ’ਚ ਉਹੀ ਕਹਾਣੀ ਦੁਹਰਾਅ ਰਹੀ ਹੈ। ਉਨ੍ਹਾਂ ਨੇ ਪਾਰਟੀ ਨੂੰ ਉਨ੍ਹਾਂ ਵਿਧਾਇਕਾਂ ਦੇ ਨਾਂ ਲੋਕਾਂ ਸਾਹਮਣੇ ਰੱਖਣ ਲਈ ਕਿਹਾ ਹੈ, ਜਿਨ੍ਹਾਂ ਨੂੰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਨੇ ਕਿਸੇ ਨਾ ਕਿਸੇ ਵਿਧਾਇਕ ਨਾਲ ਜ਼ਰੂਰ ਸੰਪਰਕ ਕੀਤਾ ਹੋਵੇਗਾ ਜਾਂ ਉਨ੍ਹਾਂ (ਵਿਧਾਇਕਾਂ) ਨੂੰ ਫ਼ੋਨ ਜ਼ਰੂਰ ਆਏ ਹੋਣਗੇ। ਉਨ੍ਹਾਂ ਸਵਾਲ ਕੀਤਾ ਕਿ ਉਹ ਵਿਧਾਇਕ ਮੀਡੀਆ ਦੇ ਸਾਹਮਣੇ ਕਿਉਂ ਨਹੀਂ ਆਏ ਅਤੇ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਕਿਵੇਂ, ਕਦੋਂ ਅਤੇ ਕਿੱਥੇ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਿਸ ਫੋਨ ਨੰਬਰ ਤੋਂ ਫੋਨ ਆਏ।

ਇਹ ਖ਼ਬਰ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਲਾਈ ਰੋਕ

ਜਿਸ ’ਤੇ ਉਨ੍ਹਾਂ ਕਿਹਾ ਕਿ ਤੁਸੀਂ ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹੋ ਕਿਉਂਕਿ ਇਹ ਇਕ ਅਪਰਾਧ ਹੈ, ਜਿਸ ਤਹਿਤ ਕਿਸੇ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ | ਸੂਬਾ ਕਾਂਗਰਸ ਪ੍ਰਧਾਨ ਨੇ ‘ਆਪ’ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਦਿੱਲੀ ’ਚ ਤੁਹਾਡੀ ਸੁਣਵਾਈ ਨਹੀਂ ਹੋ ਰਹੀ ਕਿਉਂਕਿ ਤੁਸੀਂ ਦਿੱਲੀ ਪੁਲਸ ’ਤੇ ਵੀ ਪੱਖਪਾਤੀ ਹੋਣ ਦੇ ਦੋਸ਼ ਲਗਾਉਂਦੇ ਹੋ ਪਰ ਤੁਸੀਂ ਪੰਜਾਬ ’ਚ ਸ਼ਿਕਾਇਤ ਕਿਉਂ ਨਹੀਂ ਦਰਜ ਕਰਵਾਉਂਦੇ, ਇੱਥੇ ਪੁਲਸ ਤੁਹਾਡੇ ਅਧੀਨ ਹੈ ਅਤੇ ਇਥੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਜਾਂ ਫਿਰ ਇਸ ਨਾਲ ਤੁਹਾਡਾ ਝੂਠ ਲੋਕਾਂ ਸਾਹਮਣੇ ਆ ਜਾਵੇਗਾ।

 


author

Manoj

Content Editor

Related News