ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

03/26/2024 6:55:42 PM

ਜਲੰਧਰ/ਚੰਡੀਗੜ੍ਹ- ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਾਜਪਾ ਵਿਚ ਸ਼ਾਮਲ ਹੋਣ 'ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਪਾਰਟੀ ਦੇ ਨੁਕਸਾਨ ਨਾਲੋਂ ਰਵਨੀਤ ਸਿੰਘ ਬਿੱਟੂ ਦਾ ਵੱਡਾ ਨੁਕਸਾਨ ਹੈ, ਕਿਉਂਕਿ ਕਾਂਗਰਸ ਪਾਰਟੀ ਨੇ ਰਵਨੀਤ ਬਿੱਟੂ ਬਹੁਤ ਕੁਝ ਦਿੱਤਾ ਹੈ। ਕਾਂਗਰਸ ਪਾਰਟੀ ਨੇ ਹੀ ਬੇਅੰਤ ਸਿੰਘ ਨੂੰ ਮੁੱਖ ਮੰਤਰੀ ਤੱਕ ਬਣਾਇਆ, ਬਿੱਟੂ ਦੇ ਪਰਿਵਾਰ ਨੂੰ ਕਾਂਗਰਸ ਨੇ ਬਹੁਤ ਕੁਝ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਰਵਨੀਤ ਬਿੱਟੂ ਵਰਗੇ ਦਲ-ਬਦਲੂਆਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਅੱਜ ਬਿੱਟੂ ਕਾਂਗਰਸ ਨੂੰ ਛੱਡ ਕੇ ਗਿਆ ਹੈ ਤਾਂ ਉਸ ਦੀ ਜਗ੍ਹਾ 'ਤੇ ਹੋਰ ਕਈ ਚਿਹਰੇ ਪਾਰਟੀ ਵਿਚ ਆ ਜਾਣਗੇ ਪਰ ਜੋ-ਜੋ ਵੀ ਪਾਰਟੀ ਛੱਡ ਕੇ ਜਾ ਰਿਹਾ ਹੈ, ਉਨ੍ਹਾਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਹੋਲਾ-ਮਹੱਲਾ ਸੰਪੰਨ, ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੰਜਾਬ ਦੀ ਸਿਆਸਤ ਵਿਚ ਇਕ ਹੋਰ ਵੱਡਾ ਧਮਾਕਾ ਹੋਇਆ ਹੈ। ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਹ ਸਭ ਤੋਂ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਣ ਵਾਲੇ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਹਨ। ਉਹ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ।

ਰਵਨੀਤ ਬਿੱਟੂ ਤੀਜੀ ਵਾਰ ਕਾਂਗਰਸ ਦੇ ਸੰਸਦ ਮੈਂਬਰ ਬਣੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਦੀ ਨੁਮਾਇੰਦਗੀ ਕਰ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ। ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਨ।

ਇਹ ਵੀ ਪੜ੍ਹੋ: 'ਹੋਲੀ' ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਭਾਜਪਾ 'ਚ ਜਾਣ ਮਗਰੋਂ ਜਾਣੋ ਕੀ ਬੋਲੇ ਰਵਨੀਤ ਬਿੱਟੂ 
ਭਾਜਪਾ 'ਚ ਸ਼ਮੂਲੀਅਤ ਕਰਨ ਮਗਰੋਂ ਬਿੱਟੂ ਨੇ ਕਿਹਾ ਕਿ ਉਹ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਉਹ ਸ਼ਹੀਦ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਨੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਵੇਖੇ ਹਨ, ਜਿਨ੍ਹਾਂ ਵਿਚੋਂ ਪੰਜਾਬ ਨੂੰ ਬਾਹਰ ਆਉਂਦਾ ਵੀ ਵੇਖਿਆ ਹੈ। ਉਹ ਦਾਅਵੇ ਨਾਲ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ, ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਜਿਸ ਲਈ ਇਕ ਬਰਿੱਜ ਦੀ ਜ਼ਰੂਰਤ ਹੈ ਅਤੇ ਉਹ ਇਸ ਵਿਚਾਲੇ ਬਰਿੱਜ ਦਾ ਕੰਮ ਕਰਨਗੇ। ਅੱਗੇ ਵੀ ਮੋਦੀ ਸਰਕਾਰ ਹੀ ਆਵੇਗੀ। ਪੰਜਾਬ ਦੇ ਕਿਸਾਨਾਂ ਲਈ, ਪੰਜਾਬ ਦੇ ਦੁਕਾਨਦਾਰਾਂ ਲਈ, ਪੰਜਾਬ ਦੀ ਇੰਡਸਟਰੀ ਦੀ ਅੱਜ ਬਾਂਹ ਫੜਨ ਦੀ ਲੋੜ ਹੈ। ਉਹ ਕੇਂਦਰ ਸਰਕਾਰ ਅਤੇ ਪੰਜਾਬ ਵਿਚਾਲੇ ਇਕ ਕੜੀ ਦਾ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਤਿੰਨ ਖੇਤੀ ਬਿੱਲ ਅਕਾਲੀ ਦਲ ਹੀ ਲੈ ਕੇ ਆਇਆ ਸੀ, ਬਾਅਦ ਵਿਚ ਇਹ ਪਿੱਛੇ ਹਟ ਗਏ ਅਤੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News