'ਸੁਖਬੀਰ ਬਾਦਲ BJP ਨਾ ਜੁਆਇਨ ਕਰ ਲੈਣ', ਰਾਜਾ ਵੜਿੰਗ ਦਾ ਵੱਡਾ ਬਿਆਨ (ਵੀਡੀਓ)
Sunday, Nov 17, 2024 - 01:07 PM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਸੁਖਬੀਰ ਬਾਦਲ ਦੇ ਅਸਤੀਫ਼ਾ ਦੇਣ ਮਗਰੋਂ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਵਿਰੋਧੀ ਧਿਰਾਂ ਵਲੋਂ ਸੁਖਬੀਰ ਬਾਦਲ ਦੇ ਅਸਤੀਫ਼ੇ 'ਤੇ ਤਰ੍ਹਾਂ-ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ। ਹੁਣ ਇਸ ਬਾਰੇ ਬੋਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕਿਤੇ ਸੁਖਬੀਰ ਬਾਦਲ ਭਾਜਪਾ 'ਚ ਨਾ ਸ਼ਾਮਲ ਹੋ ਜਾਣ।
ਇਹ ਵੀ ਪੜ੍ਹੋ : ਆਖ਼ਰ ਲੋਕਾਂ ਨੂੰ ਮਿਲ ਹੀ ਗਈ ਰਾਹਤ, ਹਵਾਵਾਂ ਨੇ ਕੀਤਾ ਕਮਾਲ
ਓਧਰੋਂ ਸੁਨੀਲ ਜਾਖੜ ਨੇ ਅਸਤੀਫ਼ਾ ਦੇ ਦਿੱਤਾ ਹੈ ਅਤੇ ਇਸ ਪਾਸੇ ਸੁਖਬੀਰ ਬਾਦਲ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਕੋਲੋਂ ਅਸਤੀਫ਼ਾ ਮੰਗਿਆ ਗਿਆ ਸੀ, ਉਦੋਂ ਤਾਂ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਨਹੀਂ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਖੇਰੂੰ-ਖੇਰੂੰ ਹੋ ਗਿਆ ਅਤੇ ਹੁਣ ਇਸ ਅਸਤੀਫ਼ੇ ਦਾ ਕੋਈ ਫ਼ਾਇਦਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਤੇ ਧੁੰਦ ਦਾ Alert
ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਜਿਵੇਂ 4 ਜ਼ਿਮਨੀ ਚੋਣਾਂ 'ਤੇ ਅਕਾਲੀ ਦਲ ਨਹੀਂ ਲੜਿਆ ਤਾਂ ਭਾਜਪਾ ਨਾਲ ਅਕਾਲੀ ਦਲ ਦਾ ਸਮਰਥਨ ਨਾ ਹੋ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8