ਅਜਨਾਲਾ ਹਿੰਸਾ 'ਤੇ ਰਾਜਾ ਵੜਿੰਗ ਨੇ DGP ਨੂੰ ਲਿਖੀ ਚਿੱਠੀ, ਅੰਮ੍ਰਿਤਪਾਲ ਸਿੰਘ 'ਤੇ ਲਾਏ ਵੱਡੇ ਇਲਜ਼ਾਮ

03/01/2023 5:43:23 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਵਾਰ ਫਿਰ ਅਜਨਾਲਾ ਹਿੰਸਾ 'ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਕਸ਼ਨ ਲੈਣ ਦੀ ਮੰਗ ਕਰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ ਉਨ੍ਹਾਂ ਆਪਣੇ ਪੱਤਰ ਰਾਹੀਂ ਡੀ. ਜੀ. ਪੀ. ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ 'ਚ ਜ਼ਹਿਰ ਘੋਲ ਰਿਹਾ ਹੈ ਅਤੇ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਮੈਂ ਸਰਕਾਰ ਨੂੰ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਅਪੀਲ ਕਰਦਿਆਂ ਪੱਤਰ ਭੇਜਿਆ ਸੀ ਪਰ ਸਰਕਾਰ ਨੇ ਉਸ ਸਬੰਧੀ ਨਾ ਤਾਂ ਕੋਈ ਐਕਸ਼ਨ ਲਿਆ ਅਤੇ ਨਾ ਹੀ ਅੰਮ੍ਰਿਤਪਾਲ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ। ਜਿਸ ਦੇ ਚੱਲਦਿਆਂ ਉਸ ਦੀਆਂ ਗਤੀਵਿਧੀਆਂ ਨੂੰ ਇੰਨੀ ਸ਼ਹਿ ਮਿਲ ਗਈ ਹੈ ਕਿ ਉਸ ਨੇ ਅਜਨਾਲਾ ਥਾਣੇ 'ਤੇ ਕਬਜ਼ਾ ਕਰਕੇ ਪੁਲਸ ਮੁਲਾਜ਼ਮਾਂ 'ਤੇ ਜਾਨਲੇਵਾ ਹਮਲਾ ਕੀਤਾ। 

ਇਹ ਵੀ ਪੜ੍ਹੋ- ਡੇਰਾ ਸਿਰਸਾ ਪ੍ਰੇਮੀਆਂ ਦਾ ਨਵਾਂ ਕਾਰਾ ਆਇਆ ਸਾਹਮਣੇ, ਜਥੇਦਾਰ ਹਰਪ੍ਰੀਤ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਰਾਜਾ ਵੜਿੰਗ ਨੇ ਕਿਹਾ ਕਿ ਜੋ ਕੁਝ ਵੀ ਅਜਨਾਲਾ ਵਿਖੇ ਹੋਇਆ ਕਿਸੇ ਨੇ ਵੀ ਅਜਿਹਾ ਸੋਚਿਆ ਤੱਕ ਵੀ ਨਹੀਂ ਸੀ ਤੇ ਨਾ ਹੀ ਇਸ ਤੋਂ ਪਹਿਲਾਂ ਅਜਿਹਾ ਕੁਝ ਸੁਣਿਆ ਸੀ। ਸਗੋਂ ਅੱਤਵਾਦ ਦੇ ਕਾਲੇ ਦਿਨਾਂ 'ਚ ਵੀ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਸੀ। ਉਨ੍ਹਾਂ ਆਖਿਆ ਕਿ ਪੰਜਾਬ ਨੇ ਇਤਿਹਾਸ 'ਚ ਚਾਹੇ ਅੱਤਵਾਦ ਦੇ ਮਾੜੇ ਦਿਨ ਦੇਖੇ ਹਨ ਪਰ ਕਿਸੇ ਵੀ ਘਟਨਾ ਨੇ ਪੁਲਸ ਨੂੰ ਝੁਕਣ ਲਈ ਮਜ਼ਬੂਰ ਨਹੀਂ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਨੂੰ ਐਲਟੀਮਟਮ ਦਿੰਦਿਆਂ ਕਿਹਾ ਕਿ ਜਾਂ ਤਾਂ ਸਰਕਾਰ ਅੰਮ੍ਰਿਤਪਾਲ ਸਮੇਤ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰੇ ਜਿਨ੍ਹਾਂ ਨੇ ਪੁਲਸ 'ਤੇ ਹਮਲਾ ਕੀਤਾ ਹੈ , ਨਹੀਂ ਕਾਂਗਰਸ ਨੂੰ ਮਜ਼ਬੂਰਣ ਸੜਕਾਂ 'ਤੇ ਆਉਣਾ ਪਵੇਗਾ। 

ਇਹ ਵੀ ਪੜ੍ਹੋ- ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬਣ ਕੁੜੀ ਗੁਰਜੋਤ ਕੌਰ ਦੀ ਮੌਤ

ਰਾਜਾ ਵੜਿੰਗ ਨੇ ਕਿਹਾ ਕਿ ਵੱਡੇ ਪੱਧਰ 'ਤੇ ਹੋ ਰਹੀਆਂ ਇਨ੍ਹਾਂ ਪੰਜਾਬ ਵਿਰੋਧੀ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਤੋਂ ਹੀ ਕੁਰਬਾਨੀਆਂ ਦਿੰਦੀ ਆਈ ਹੈ ਅਤੇ ਅਸੀਂ ਪੰਜਾਬ ਲਈ ਹੁਣ ਵੀ ਆਪਣੀ ਜਾਨ ਵਾਰਣ ਨੂੰ ਤਿਆਰ ਹਾਂ ਪਰ ਇਸ ਦਾ ਮਤਲਬ ਇਹ ਨਹੀਂ ਕਿ ਅਸੀਂ ਸਰਕਾਰ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਫਰਜ਼ ਅਤੇ ਜ਼ਿੰਮੇਵਾਰੀ ਬਾਰੇ ਯਾਦ ਨਹੀਂ ਕਰਾਵੇਗੀ। ਪੰਜਾਬ ਪੁਲਸ ਦੇਸ਼ ਦੀ ਸਰਵੋਤਮ ਪੁਲਸ ਫੋਰਸ ਹੈ। ਪੰਜਾਬ ਪੁਲਸ ਨੇ ਦੇਸ਼ ਲਈ ਬੇਮਿਸਾਲ ਲੜਾਈਆਂ ਲੜੀਆਂ ਹਨ ਅਤੇ ਦੇਸ਼ ਦੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਕਈ ਪੁਲਸ ਮੁਲਾਜ਼ਮਾਂ ਨੇ ਤਾਂ ਅੱਤਵਾਦ ਖ਼ਿਲਾਫ਼ ਲੜਾਈ ਲੜਦਿਆਂ ਆਪਣੀਆਂ ਜਾਨਾਂ ਅਤੇ ਪਰਿਵਾਰਾਂ ਨੂੰ ਵੀ ਗੁਆਇਆ ਹੈ। ਇਹ ਕਹਿੰਦਿਆਂ ਮੈਨੂੰ ਬਹੁਤ ਦੁੱਖ ਲੱਗ ਰਿਹਾ ਹੈ ਕਿ ਉਹ ਪੁਲਸ ਅੱਜ ਕੁਝ ਗੁੰਡਾਇਆਂ ਦੇ ਹਮਲੇ ਦਾ ਸ਼ਿਕਾਰ ਹੋ ਰਹੀ ਹੈ, ਜਿਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਐਕਸ਼ਨ ਲੈਣ ਤੋਂ ਮਨ੍ਹਾਂ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ 'ਤੇ ਭੜਕੇ ਰਾਜਾ ਵੜਿੰਗ, ਟਵੀਟ ਕਰ ਕਹੀ ਵੱਡੀ ਗੱਲ

ਰਾਜਾ ਵੜਿੰਗ ਨੇ ਕਿਹਾ ਕਿ ਇਸ ਘਟਨਾ ਨਾਲ ਨਾ ਸਿਰਫ਼ ਪੰਜਾਬ ਪੁਲਸ ਦੇ ਭਰੋਸਾ ਤੇ ਹੌਂਸਲੇ ਨੂੰ ਹਿਲਾਇਆ ਹੈ ਸਗੋਂ ਪੰਜਾਬੀਆਂ 'ਤੇ ਵੀ ਵੱਡਾ ਪ੍ਰਭਾਵ ਪਾਇਆ ਹੈ। ਲੋਕਾਂ ਨੂੰ ਇਹ ਲ਼ੱਗ ਰਿਹਾ ਹੈ ਕਿ ਜੇਕਰ ਸੂਬੇ ਦੀ ਪੁਲਸ ਨਹੀਂ ਸੁਰੱਖਿਅਤ ਤਾਂ ਉਹ ਆਮ ਲੋਕਾਂ ਦੀ ਰੱਖਿਆ ਕਿਵੇਂ ਕਰੇਗੀ। ਰਾਜਾ ਵੜਿੰਗ ਨੇ ਆਖਿਆ ਕਿ ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਸਰਕਾਰ ਅਤੇ ਪੁਲਸ ਨੂੰ ਭਾਜੜਾਂ ਪਾ ਕੇ ਬਿਨ੍ਹਾਂ ਕਿਸੇ ਡਰ ਤੋਂ ਬਾਹਰ ਘੁੰਮ ਰਹੇ ਹਨ , ਜੋ ਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਲਈ ਕਾਂਗਰਸ ਸਰਕਾਰ ਨੂੰ ਤੁਰੰਤ ਐਕਸ਼ਨ ਲੈਣ ਦੀ ਅਪੀਲ ਕਰਦੇ ਹਾਂ ਅਤੇ ਭਰੋਸਾ ਦਿੰਦੇ ਹਾਂ ਅਸੀਂ ਸਰਕਾਰ ਦਾ ਪੂਰਾ ਸਮਰਥਨ ਕਰਾਂਗੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News