ਆਪਣੀ ਹੀ ਸਰਕਾਰ ਖ਼ਿਲਾਫ਼ ਪਟਵਾਰੀਆਂ ਦੇ ਧਰਨੇ ’ਚ ਜਾ ਬੈਠੇ ਰਾਜਾ ਵੜਿੰਗ, ਵਿੱਤ ਮੰਤਰੀ ’ਤੇ ਲਈ ਚੁਟਕੀ
Friday, Aug 20, 2021 - 05:16 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ, ਪਵਨ): ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦੀ ਰੈਵਨਿਊ ਪਟਵਾਰ ਯੂਨੀਅਨ ਦੀ ਅਗਵਾਈ ਵਿਚ ਪਟਵਾਰੀਆਂ ਵੱਲੋਂ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ਵਿਚ ਪਹੁੰਚ ਕਿ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਚਾਨਕ ਪਹੁੰਚੇ ਅਤੇ ਧਰਨੇ ਵਿਚ ਪਟਵਾਰੀਆਂ ਦੀਆਂ ਮੰਗਾਂ ਦਾ ਸਮਰਥਨ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਟਵਾਰੀਆਂ ਤੱਕ ਪਿੰਡਾਂ ਦੇ ਬਹੁਤ ਸਾਰੇ ਕੰਮ ਹੁੰਦੇ ਹਨ, ਹੁਣ ਪਟਵਾਰੀਆਂ ਦੇ ਹੜਤਾਲ ਤੇ ਹੋਣ ਕਾਰਨ ਬਹੁਤ ਕੰਮ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਧਰਨੇ ’ਚ ਪਹੁੰਚੇ ਅਤੇ ਪਟਵਾਰੀਆਂ ਦੀਆਂ ਮੰਗਾਂ ਸੁਣੀਆਂ। ਇਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਪ੍ਰਭਾਵਿਤ ਹੋ ਰਹੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾ ਸਕੇ। ਇਸ ਮੌਕੇ ਪਟਵਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਉਹ ਬੀਤੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਜੇਕਰ ਹੁਣ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜਦੋਂ ਕਿਸਾਨਾਂ ਨੇ ਘੇਰੀ ਰਾਜਾ ਵੜਿੰਗ ਦੀ ਪਤਨੀ, ਤਾਂ ਗੁੱਸੇ ’ਚ ਆਏ ਵਿਧਾਇਕ ਨੇ ਲਾਈਵ ਹੋ ਕੇ ਕੱਢੀ ਭੜਾਸ (ਵੀਡੀਓ)
ਗੁਆਂਢ ’ਚ ਵਿੱਤ ਮੰਤਰੀ ਆ ਜਾ ਕੇ ਪੁੱਛ ਲਓ, ਤੁਸੀਂ ਮੇਰੇ ਤੋਂ ਜਾਣ ਬੁੱਝ ਕੇ ਪੁੱਛਦੇ ਹੋ
ਜਦ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪੁੱਛਿਆ ਗਿਆ ਕਿ ਤੁਸੀਂ ਪਟਵਾਰੀਆਂ ਦੀਆਂ ਮੰਗਾਂ ਮੰਨਣ ਲਈ ਸਰਕਾਰ ਤੋਂ ਮੰਗ ਕਰ ਰਹੇ ਹੋਂ ਪਰ ਵਿੱਤ ਮੰਤਰੀ ਕਹਿੰਦੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਤਾਂ ਮੁਸਕਰਾਉਂਦੇ ਹੋਏ ਰਾਜਾ ਵੜਿੰਗ ਬੋਲੇ ਵਿੱਤ ਮੰਤਰੀ ਗੁਆਂਢ ਵਿਚ ਹੀ ਰਹਿੰਦਾ ਜਾ ਕੇ ਪੁੱਛ ਲਓ, ਤੁਸੀਂ ਮੇਰਾ ਜਾਣ ਬੁੱਝ ਕਿ ਮਜ਼ਾਕ ਕਰਾਉਣਾ ਚਾਹੁੰਦੇ ਹੋਂ ਮੈਂ ਅਜਿਹੀ ਕੋਈ ਗੱਲ ਨਹੀਂ ਕਹਿਣੀ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਸ਼ਬਦਾਵਲੀ ਸੁਣ ਭੜਕੇ ਕਿਸਾਨ, ਲਾਈਵ ਹੋ ਕੇ ਵਿਧਾਇਕ ਨੂੰ ਦਿੱਤੀ ਇਹ ਚਿਤਾਵਨੀ