ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ

Monday, Oct 28, 2024 - 06:38 PM (IST)

ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਸਪੱਸ਼ਟੀਕਰਨ

ਅੰਮ੍ਰਿਤਸਰ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਦਿੱਤੇ ਗਏ ਇਕ ਬਿਆਨ ਕਾਰਨ ਵਿਵਾਦਾਂ 'ਚ ਘਿਰੇ ਹੋਏ ਹਨ। ਦਰਅਸਲ ਬੀਤੇ ਦਿਨ ਇਕ ਨਿੱਜੀ ਚੈਨਲ ਨਾਲ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਹੀ ਬੋਲਦੇ ਹਨ, ਜੋ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਬਿਆਨ 'ਸਕ੍ਰਿਪਟਿਡ ਹੁੰਦੇ ਹਨ।  ਇਸ ਬਿਆਨ ਦੇ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ ਤੇ ਕਿਹਾ ਕਿ ਜੇਕਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਸਿੱਖ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।   

ਇਹ ਵੀ ਪੜ੍ਹੋ-  SGPC ਦੀ ਚੋਣ ਨੂੰ ਲੈ ਕੇ SAD ਵੱਲੋਂ ਮੰਥਨ, ਡਾ. ਦਲਜੀਤ ਚੀਮਾ ਦਾ ਵੱਡਾ ਬਿਆਨ

ਜਿਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਮੁਆਫ਼ੀ ਮੰਗ ਲਈ ਅਤੇ ਅੱਜ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਤਰਾਜ਼ਯੋਗ ਟਿੱਪਣੀ ਕਰਨ ਦਾ ਲਿਖਤੀ ਸਪੱਸ਼ਟੀਕਰਨ ਸੌਂਪਿਆ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਉਥੇ ਦੇ ਜਥੇਦਾਰ ਸਾਹਿਬ ਮੇਰੇ ਲਈ ਅਤਿ ਸਤਿਕਾਰਯੋਗ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਮੰਨਦਾ ਰਹਾਂਗਾ। ਆਪ ਜੀ ਜਿਸ ਅਸਥਾਨ ਉੱਤੇ ਬਿਰਾਜਮਾਨ ਹੋ ਮੈਂ ਉਸ ਬਾਰੇ ਕਦੇ ਵੀ ਕੋਈ ਇਤਰਾਜ਼ਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵਲੋਂ ਪਿਛਲੇ ਦਿਨੀਂ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿੱਚ ਮੈਥੋਂ ਜੋ ਇਸ ਮਹਾਨ ਸੰਸਥਾ ਦੀ ਸ਼ਾਨ ਤੇ ਅਜ਼ਮਤ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਖਿਮਾਂ ਦਾ ਜਾਚਕ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮੁਆਫ਼ੀ ਦਾ ਤਲਬਗਾਰ ਹਾਂ। ਮੈਂ ਸਮਝਦਾ ਹਾਂ ਕਿ ਮਨੁੱਖ ਭੁਲੱਣਹਾਰ ਹੈ ਅਤੇ ਗੁਰੂ ਬਖਸ਼ਿੰਦ ਹੈ, ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿਚ ਹੋਈ ਮੇਰੀ ਉਪਰੋਕਤ ਖੁਨਾਮੀ ਨੂੰ ਬਖ਼ਸ਼ ਦਿੱਤਾ ਜਾਵੇ। ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਬੀਤੇ ਦਿਨ ਇਕ ਨਿੱਜੀ ਚੈਨਲ ਨਾਲ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਉਹੀ ਬੋਲਦੇ ਹਨ, ਜੋ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਦੇ ਬਿਆਨ 'ਸਕ੍ਰਿਪਟਿਡ ਹੁੰਦੇ ਹਨ।  ਇਸ ਬਿਆਨ ਦੇ ਮਗਰੋਂ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਬਾਰੇ ਅਜਿਹੇ ਬਿਆਨ ਨਾ ਦੇਣ। ਉਨ੍ਹਾਂ ਕਿਹਾ ਸੀ ਕਿ ਰਾਜਾ ਵੜਿੰਗ ਦੇ ਅਜਿਹੇ ਬਿਆਨ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਵੀ ਠੇਸ ਪਹੁੰਚੀ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਸਖ਼ਤ ਚਿਤਾਵਨੀ ਜਾਰੀ ਕਰਦਿਆਂ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਬਾਰੇ ਅਜਿਹੇ ਬਿਆਨ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ ਤੇ ਕਿਹਾ ਕਿ ਸਿਆਸੀ ਲਾਭ ਲਈ ਅਜਿਹੀ ਬਿਆਨਬਾਜ਼ੀ ਕਰਨ ਤੋਂ ਸੰਕੋਚ ਕੀਤਾ ਜਾਵੇ। ਇਸ ਮਗਰੋਂ ਉਨ੍ਹਾਂ ਨੇ ਰਾਜਾ ਵੜਿੰਗ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ ਤੇ ਕਿਹਾ ਕਿ ਜੇਕਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਸਿੱਖ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News