ਅੰਮ੍ਰਿਤਪਾਲ ਸਿੰਘ ਦੀ ਹਥਿਆਰਾਂ ਸਮੇਤ ਤਸਵੀਰ ਸਾਂਝੀ ਕਰ ਰਾਜਾ ਵੜਿੰਗ ਨੇ ਕਹਿ ਦਿੱਤੀ ਵੱਡੀ ਗੱਲ

Monday, Nov 21, 2022 - 12:41 PM (IST)

ਅੰਮ੍ਰਿਤਪਾਲ ਸਿੰਘ ਦੀ ਹਥਿਆਰਾਂ ਸਮੇਤ ਤਸਵੀਰ ਸਾਂਝੀ ਕਰ ਰਾਜਾ ਵੜਿੰਗ ਨੇ ਕਹਿ ਦਿੱਤੀ ਵੱਡੀ ਗੱਲ

ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਹਥਿਆਰਾਂ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ।

PunjabKesari

ਵੜਿੰਗ ਨੇ ਅੰਮ੍ਰਿਤਪਾਲ ਸਿੰਘ ਨੂੰ ਗੁਰੂਆਂ ਦਾ ਵਾਸਤਾ ਦਿੰਦਿਆਂ ਕਿਹਾ ਕਿ ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ’ਚ ਹਿੰਸਾ ਦਾ ਕਾਰਨ ਬਣਦੇ ਹਨ। ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਦੇ ਨਾਲ ਇਕ ਹੋਰ ਸਿੰਘ ਦਿਖਾਈ ਦੇ ਰਿਹਾ ਹੈ ਤੇ ਦੋਵਾਂ ਨੇ ਹੱਥਾਂ 'ਚ ਬੰਦੂਕਾਂ ਫੜੀਆਂ ਹੋਈਆਂ ਹਨ।

PunjabKesari

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਮਾਂ-ਧੀ ਨੇ ਨਕਲੀ ਡੀ. ਐੱਸ. ਪੀ. ਬਣ ਕਰ ਦਿੱਤਾ ਵੱਡਾ ਕਾਰਾ, ਪੁਲਸ ਕਰ ਰਹੀ ਹੈ ਭਾਲ

ਜ਼ਿਕਰਯੋਗ ਹੈ ਅੰਮ੍ਰਿਤਪਾਲ ਸਿੰਘ ਇਸ ਸਮੇਂ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਕਾਫ਼ੀ ਸੁਰਖੀਆਂ ’ਚ ਹਨ। ਜਿੱਥੇ ਇਕ ਪਾਸੇ ਲੋਕ ਉਨ੍ਹਾਂ ਦੇ ਬਿਆਨਾਂ ਨੂੰ ਸੈਲੀਬਰੇਟ ਕਰਦੇ ਹਨ ਉਥੇ ਦੂਜੇ ਪਾਸੇ ਉਨ੍ਹਾਂ ਦੇ ਵਿਰੋਧੀ ਤਿੱਖੇ ਬਿਆਨਾਂ 'ਤੇ ਪ੍ਰਸ਼ਾਸਨ ਕੋਲੋਂ ਕਾਰਵਾਈ ਦੀ ਮੰਗ ਵੀ ਕਰਦੇ ਹਨ। ਹੁਣ ਰਾਜਾ ਵੜਿੰਗ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਟਵੀਟ ਕੀਤਾ ਹੈ ਅਤੇ ਸਲਾਹ ਦਿੱਤੀ ਹੈ ਕਿ ਹਥਿਆਰਾਂ ਦਾ ਅਜਿਹਾ ਪ੍ਰਦਰਸ਼ਨ ਨਾ ਕੀਤਾ ਜਾਵੇ ਜਿਸ ਕਾਰਨ ਪੰਜਾਬ ਦਾ ਮਾਹੌਲ ਖ਼ਰਾਬ ਹੋਵੇ।


author

Shivani Bassan

Content Editor

Related News