ਰਾਜਾ ਵੜਿੰਗ ਨੇ ਫੇਸਬੁੱਕ ’ਤੇ ਸ਼ੇਅਰ ਕੀਤੀ ਅਕਾਲੀ ਆਗੂ ਵਲੋਂ ਬਣਾਈ ਵੀਡੀਓ, ਨਿਸ਼ਾਨੇ ’ਤੇ ਮਨਪ੍ਰੀਤ ਬਾਦਲ

Sunday, Jun 27, 2021 - 10:14 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਕੈਪਟਨ ਅਮਰਿੰਦਰ ਸਿੰਘ ਅਤੇ ਕੁਝ ਕਾਂਗਰਸੀ ਆਗੂਆਂ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਇਹ ਗੱਲ ਵੀ ਸੂਤਰਾਂ ਤੋਂ ਸਾਹਮਣੇ ਆਈ ਸੀ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਵੀ ਸਭ ਕੁਝ ਠੀਕ ਨਹੀਂ ਚੱਲ ਰਿਹਾ। ਬੀਤੇ ਸਮੇਂ ਦੌਰਾਨ ਗਿੱਦੜਬਾਹਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜਨ ਸਿੰਘ ਬਾਦਲ ਦੇ ਗਿੱਦੜਬਾਹਾ ’ਚ ਦਫ਼ਤਰ ’ਤੇ ਲੱਗੇ ਹੋਰਡਿੰਗਾ ਤੋਂ ਬਾਅਦ ਇਹ ਚਰਚਾਵਾਂ ਨੇ ਹੋਰ ਜ਼ੋਰ ਫੜ ਲਿਆ। ਇਸ ਦੌਰਾਨ ਪਿੰਡ ਬਾਦਲ ਵਿਖੇ ਗੈਰ ਕਾਨੂੰਨੀ ਸ਼ਰਾਬ ਦੀ ਫੈਕਟਰੀ ਫੜੀ ਗਈ ਤਾਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਹਿੰਦੇ ਰਹੇ ਕਿ ਸਭ ਬਾਦਲ ਮਿਲੇ ਹੋਏ ਹਨ। ਉਹ ਇਹ ਵੀ ਕਹਿੰਦੇ ਰਹੇ ਕਿ ਸਮਾਂ ਆਉਣ ’ਤੇ ਉਹ ਸਭ ਖੁਲਾਸਾ ਕਰਨਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪ੍ਰਕਾਸ਼ ਸਿੰਘ ਬਾਦਲ ਦੇ ਇਤਰਾਜ਼ ਤੋਂ ਬਾਅਦ ਸਿੰਗਲਾ ਨੇ ਐੱਸ. ਆਈ. ਟੀ. ’ਚੋਂ ਦਿੱਤਾ ਅਸਤੀਫ਼ਾ

PunjabKesari

ਸਿਆਸੀ ਮਾਹਿਰ ਇਹ ਉਦੋਂ ਤੋਂ ਹੀ ਕਹਿਣ ਲੱਗੇ ਕਿ ਮਾਲਵਾ ਖੇਤਰ ’ਚ ਵੀ ਕਾਂਗਰਸ ਦੀ ਅੰਦਰੂਨੀ ਜੰਗ ਜ਼ੋਰਾਂ ’ਤੇ ਹੈ। ਅੱਜ ਜਦੋਂ ਬਠਿੰਡਾ ਤੋਂ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਇਕ ਸਟਿੰਗ ਆਪ੍ਰੇਸ਼ਨ ਕਰਕੇ ਇਹ ਦੋਸ਼ ਲਾਏ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦਾ ਸਾਲਾ ਜੋਜੋ ਜੌਹਲ ਸਰਕਾਰੀ ਜਗ੍ਹਾ ’ਤੇ ਨਜਾਇਜ਼ ਮਾਇਨਿੰਗ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਫੇਸਬੁੱਕ ’ਤੇ ਵੀਡੀਓ ਵੀ ਸ਼ੇਅਰ ਕੀਤੀ।

ਇਹ ਵੀ ਪੜ੍ਹੋ : ਟਵਿੱਟਰ ’ਤੇ ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਡੀ. ਜੀ. ਪੀ. ਪੰਜਾਬ ’ਤੇ ਚੁੱਕੇ ਸਵਾਲ

PunjabKesari

ਅਕਾਲੀ ਆਗੂ ਸਰੂਪ ਚੰਦ ਸਿੰਗਲਾ ਵੱਲੋ ਸ਼ੇਅਰ ਕੀਤੀ ਇਸ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ ਤੇ ਸ਼ੇਅਰ ਕਰਦਿਆ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਖਿਆ ‘ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ’। ਕੈਪਟਨ ਅਮਰਿੰਦਰ ਸਿੰਘ ਜੀ ਜਿਨ੍ਹਾਂ ਲੋਕਾਂ ’ਤੇ ਇਹ ਦੋਸ਼ ਹਨ ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਉਪਰ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵਾਪਰੇ ਹਾਦਸੇ ’ਚ ਸਵਾ ਸਾਲ ਦੀ ਬੱਚੀ ਦਾ ਸਿਰ ਧੜ ਤੋਂ ਹੋਇਆ ਵੱਖ, ਦੇਖਣ ਵਾਲਿਆਂ ਦੇ ਕੰਬੇ ਦਿਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News