ਰਾਜਾ ਵੜਿੰਗ ਨੇ ਸੰਗਰੂਰ ਹਲਕੇ ਦਾ ਕੀਤਾ ਦੌਰਾ, ਮਹਿੰਦਰਪਾਲ ਭੋਲਾ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਦਿੱਤੇ ਹੁਕਮ

Thursday, May 19, 2022 - 01:45 PM (IST)

ਸੰਗਰੂਰ (ਪ੍ਰਿੰਸ) : ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੰਗਰੂਰ ’ਚ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਿਹਾਇਸ਼ ’ਤੇ ਸੰਗਰੂਰ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਸੰਗਰੂਰ ਹਲਕੇ ’ਚ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਪਹੁੰਚੇ ਤਾਂ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਕਈ ਕਾਂਗਰਸ ਆਗੂ ਉੱਥੇ ਹਾਜ਼ਰ ਨਹੀਂ ਹੋਏ ਅਤੇ ਕਈ ਕਾਂਗਰਸੀ ਆਗੂਆਂ ਵਲੋਂ ਰਾਜਾ ਵੜਿੰਗ ਦੇ ਆਉਣ ਤੋਂ ਪਹਿਲਾਂ ਹੀ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ। ਇਸ ਬਾਰੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਅਜਿਹੀਆਂ ਸ਼ਰਾਰਤਾਂ ਜਾਣਬੂਝ ਕੇ ਕੀਤੀਆਂ ਜਾਂਦੀਆਂ ਹਨ। ਜਦੋਂ ਦਾ ਮੈਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਿਆ ਹਾਂ ਉਦੋਂ ਤੋਂ ਸੰਗਰੂਰ ਜ਼ਿਲ੍ਹਾ ਪ੍ਰਧਾਨ ਮੈਨੂੰ ਮਿਲਿਆ ਹੀ ਨਹੀਂ ਅਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਗਿਆ ਤਾਂ ਆਟੋਮੈਟਿਕ ਹੀ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਬਦਲ ਦਿੱਤੇ ਜਾਣਗੇ। ਮੌਜੂਦਾ ਸਮੇਂ ’ਚ ਸੰਗਰੂਰ ਜ਼ਿਲ੍ਹੇ ਦੇ ਪ੍ਰਧਾਨ ਹੀ ਕੋਈ ਨਹੀਂ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਮੀਡੀਆ ਨੂੰ ਦੇਣਾ ਪਾਰਟੀ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦਾ ਪੰਜਾਬ ਪ੍ਰਧਾਨ ਹੋਣ ਦੇ ਨਾਤੇ ਸੰਗਰੂਰ ਤੋਂ ਮਹਿੰਦਰ ਸਿੰਘ ਭੋਲਾ ਸਾਬਕਾ ਸੰਗਰੂਰ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰਧਾਨ ਨੂੰ 6 ਸਾਲ ਲਈ ਪਾਰਟੀ ਤੋਂ ਬਾਹਰ ਕੱਢਦਾ ਹਾਂ। ਸੰਗਰੂਰ ਲੋਕਸਭਾ ਵਿਧਾਨਸਭਾ ਸੀਟ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੰਗਰੂਰ ਵਿਧਾਨ ਸਭਾ ਲੋਕਸਭਾ ਦਾ ਕੈਂਡੀਡੇਟ ਪੰਜਾਬ ਦਾ ਹੀ ਹੋਵੇਗਾ। ਲੋਕਾਂ ਤੋਂ ਪੁੱਛਿਆ ਜਾਵੇਗਾ ਜਿਨ੍ਹਾਂ ਨੂੰ ਲੋਕ ਚਾਹੁਣਗੇ ਉਸ ਨੂੰ ਹੀ ਸੀਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ

ਵੜਿੰਗ ਨੇ ‘ਮਾਨ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਏ ਅਜੇ 2 ਮਹੀਨੇ ਦਾ ਸਮਾਂ ਹੋਇਆ ਹੈ ਪਰ ਪੰਜਾਬ ਦੇ ਲੋਕ ਇੰਨੇ ਘੱਟ ਸਮੇਂ ’ਚ ਹੀ ਪੰਜਾਬ ਸਰਕਾਰ ਤੋਂ ਨਾਖ਼ੁਸ਼ ਹੋ ਗਏ ਹਨ ਅਤੇ ਜਗ੍ਹਾ-ਜਗ੍ਹਾ ਧਰਨੇ ਲੱਗ ਰਹੇ ਹਨ। ਬਿਜਲੀ ਦੇ ਲੰਬੇ-ਲੰਬੇ ਕੱਟ ਲੱਗ ਰਹੇ ਹਨ, ਲਾਅ ਐਂਡ ਆਰਡਰ ਦੀ ਹਾਲਾਤ ਵਿਗੜੀ ਹੋਈ ਹੈ। ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ਦੇ ਪਾਰਟੀ ਛੱਡਣ ਬਾਰੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਮੈਨੂੰ ਕੁਝ ਨਹੀਂ ਪਤਾ, ਮੈਨੂੰ ਮੀਡੀਆ ਤੋਂ ਹੀ ਪਤਾ ਚੱਲ ਰਿਹਾ ਹੈ ਕਿ ਅਜਿਹੀ ਕੋਈ ਗੱਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਘਰ ਘਰ ਜਾਵੇਗੀ ਅਤੇ ਲੋਕਾਂ ਨੂੰ ਪੁੱਛੇਗੀ ਕਿ ਸਾਡੀ ਪਾਰਟੀ ’ਚ ਕੀ-ਕੀ ਕਮੀਆਂ ਸਨ, ਜਿਸ ਤੋਂ ਬਾਅਦ ਇਨਵਾਂ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਉਹ ਕਾਂਗਰਸ ਪਾਰਟੀ ਦੇ ਲੀਡਰ ’ਚ ਬਦਲਾਅ ਕਰਨਗੇ ਅਤੇ ਪਾਰਟੀ ਨੂੰ ਉੱਪਰ ਤੱਕ ਲੈ ਕੇ ਜਾਣਗੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮਹਿੰਗਾਈ ਦੇ ਵਿਰੋਧ 'ਚ ਹੱਲਾ ਬੋਲ, ਹਾਥੀ 'ਤੇ ਚੜ੍ਹ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਨਵਜੋਤ ਸਿੱਧੂ ਅਤੇ ਮੈਡਮ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਨੂੰ ਸਲਾਹ ਮਸ਼ਵਰੇ ਦੇ ਰਹੇ ਹਨ ਅਤੇ ਮੈਡਮ ਨਵਜੋਤ ਕੌਰ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਮਸ਼ਵਰਾ ਦਿੱਤਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਹੋਮ ਮਿਨਿਸਟਰ ਲਗਾਇਆ ਜਾਵੇਗਾ ਇਸ ਸਵਾਲ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਸਲਾਹ ਮਸ਼ਵਰਾ ਦੇਣ ਦਾ ਹੱਕ ਹੈ। ਸਿੱਧੂ ਮੈਡਮ ਕਿਸੇ ਨੂੰ ਕੋਈ ਮਸ਼ਵਰਾ ਦਿੰਦੇ ਹਨ ਤਾਂ ਇਹ ਉਨ੍ਹਾਂ ਦਾ ਹੱਕ ਹੈ, ਮੈਂ ਇਸ ’ਤੇ ਕੋਈ ਟਿੱਪਣੀ ਨਹੀਂ ਕਰਾਂਗਾ।

ਇਹ ਵੀ ਪੜ੍ਹੋ : ਵਹਿਸ਼ੀਪੁਣੇ ਦੀ ਹੱਦ! ਪਤਨੀ ਨੂੰ ਲਗਾਇਆ ਹੱਥ ਤਾਂ 12 ਸਾਲਾ ਨਾਬਾਲਗ ਨੂੰ ਨੰਗਾ ਕਰਕੇ ਡੰਡਿਆਂ ਨਾਲ ਕੁੱਟਿਆ

ਗੁਜਰਾਤ ’ਚ ਕਾਂਗਰਸ ਨੇਤਾ ਹਾਰਦਿਕ ਪਟੇਲ ਦੇ ਅਸਤੀਫ਼ੇ ’ਤੇ ਉਨ੍ਹਾਂ ਕਿਹਾ ਕਿ ਅੱਜਕੱਲ ਨੌਜਵਾਨਾਂ ’ਚ ਸਹਿਣਸ਼ੀਲਤਾ ਨਹੀਂ ਹੈ। ਅਜਿਹੀ ਕੋਈ ਗੱਲ ਨਹੀਂ ਸੀ ਕਿ ਹੁਣ ਉਨ੍ਹਾਂ ਨੂੰ ਪਾਰਟੀ ਕਮਜ਼ੋਰ ਲੱਗਣ ਲੱਗ ਗਈ ਹੈ। ਅਜਿਹੇ ’ਚ ਲੋਕਾਂ ਨੂੰ ਆਦਤ ਹੁੰਦੀ ਹੈ ਕਿ ਅਸੀਂ ਸਿਰਫ਼ ਸੱਤਾਧਾਰੀ ਪਾਰਟੀ ’ਚ ਹੀ ਰਹੇ ਹਾਂ, ਪਾਰਟੀ ’ਚ ਕੋਈ ਕਮਜ਼ੋਰੀ ਨਹੀਂ ਹੁੰਦੀ। ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਸਰਕਾਰ ਦੇ ਫ਼ੈਸਲੇ ’ਤੇ ਉਹ ਬੋਲੇ ਕਿ ਇਹ ਇਕ ਚੰਗਾ ਫ਼ੈਸਲਾ ਹੈ ਪਰ ਇਹ ਫੈਸਲਾ ਸਰਕਾਰ ਦਾ ਨਹੀਂ ਸੁਪਰੀਮੋ ਕੋਰਟ ਦਾ ਹੈ। ਸੁਪਰੀਮੋ ਕੋਰਟ ਦੇ ਹੁਕਮਾਂ ’ਤੇ ਸਰਕਾਰ ਇਹ ਕੰਮ ਕਰ ਰਹੀ ਹੈ ਜੋ ਵੱਡੇ ਲੋਕ ਜ਼ਿਆਦਾ ਜ਼ਮੀਨਾਂ ਰੋਕ ਕੇ ਬੈਠੇ ਹਨ, ਉਨ੍ਹਾਂ ਨੂੰ ਹਟਾਉਣਾ ਇਕ ਚੰਗਾ ਕੰਮ ਹੈ ਪਰ ਗਰੀਬ ਲੋਕਾਂ ਦੀ ਛੋਟੀ ਛੋਟੀ ਜਗ੍ਹਾ ’ਚ ਘਰ ਬਣਾ ਕੇ ਬੈਠੇ ਹਨ ਉਨ੍ਹਾਂ ਨੂੰ ਉੱਥੋਂ ਹਟਾਉਣਾ ਗਲਤ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ 


Meenakshi

News Editor

Related News