ਮੁਕਤਸਰ ਸਾਹਿਬ 'ਚ ਵੋਟਿੰਗ ਜਾਰੀ, ਰਾਜਾ ਵੜਿੰਗ ਨੇ ਪਰਿਵਾਰ ਸਮੇਤ ਪਾਈ ਵੋਟ

06/01/2024 9:54:00 AM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਹੌਟ ਸੀਟ ਫਰੀਦਕੋਟ ਦੇ ਅਧੀਨ ਆਉਂਦੇ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਿਵਾਰ ਸਮੇਤ ਆਪਣੇ ਵੋਟ ਦਾ ਇਸਤੇਮਾਲ ਕੀਤਾ। ਬੂਥ ਨੰਬਰ 118 'ਤੇ ਰਾਜਾ ਵੜਿੰਗ ਨੇ ਪਤਨੀ ਅਮ੍ਰਿਤਾ ਵੜਿੰਗ ਨਾਲ ਵੋਟ ਪਾਈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀ ਵੋਟ ਦਾ ਇਸਤੇਮਾਲ ਕਰਨਾ ਸਾਰੇ ਨਾਗਰਿਕਾਂ ਦਾ ਫਰਜ਼ ਹੈ। ਸਾਨੂੰ ਸਾਰਿਆਂ ਨੇ ਆਪਣੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਅਸੀਂ ਦੇਸ਼ ਦੀ ਦਿਸ਼ਾ ਅਤੇ ਦਸ਼ਾ ਤੈਅ ਕਰ ਸਕਦੇ ਹਾਂ। ਇਸ ਦੇ ਚੱਲਦੇ ਉਹ ਚੋਣਾਂ ਲੜਨ ਦੇ ਬਾਵਜੂਦ ਇਥੇ ਆਪਣੀ ਵੋਟ ਦਾ ਇਸਤੇਮਾਲ ਕਰਨ ਆਏ ਹਨ। 
 


Gurminder Singh

Content Editor

Related News