ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਭੜਕੇ ਰਾਜਾ ਵੜਿੰਗ, ਜਾਣੋ ਕੀ ਦਿੱਤਾ ਬਿਆਨ

Friday, Mar 22, 2024 - 06:28 PM (IST)

ਚੰਡੀਗੜ੍ਹ : ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਦੀ ਸਿਆਸਤ ਵਿਚ ਭੂਚਾਲ ਆ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ’ਤੇ ਵੱਡਾ ਹਮਲਾ ਬੋਲਦਿਆਂ ਇਸ ਨੂੰ ਤਾਨਾਸ਼ਾਹੀ ਦੱਸਿਆ ਹੈ। ਵੜਿੰਗ ਨੇ ਕਿਹਾ ਕਿ ਭਾਜਪਾ ਸਾਰੀ ਵਿਰੋਧੀ ਧਿਰ ਨੂੰ ਹਰ ਤਰੀਕੇ ਨਾਲ ਨਸ਼ਟ ਕਰਨ ’ਤੇ ਤੁਰੀ ਹੋਈ ਹੈ। ਲੋਕ ਸਭਾ ਚੋਣਾਂ ਤੋਂ ਮਹਿਜ਼ ਇਕ ਮਹੀਨਾ ਪਹਿਲਾਂ ਕਾਂਗਰਸ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਗਿਆ, ਜਿਸ ਨਾਲ ਵਿਰੋਧੀ ਧਿਰ ਲਈ ਪ੍ਰਚਾਰ ਕਰਨਾ ਮੁਸ਼ਕਲ ਹੋ ਗਿਆ ਹੈ।

ਇਹ ਵੀ ਪੜ੍ਹੋ : ‘ਆਪ’ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਫਿਰ ਵਿਰੋਧੀ ਧਿਰ ਦੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ. ਡੀ. ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਸੀਂ ਇਸ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਾਂ। ਇਹ ਤਾਨਾਸ਼ਾਹੀ ਹੈ।

ਇਹ ਵੀ ਪੜ੍ਹੋ : ...ਜਦੋਂ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਕਾਫਲਾ ਰੁਕਵਾ ਆਮ ਲੋਕਾਂ ਵਿਚਕਾਰ ਜਾ ਖੜ੍ਹੇ ਹੋਏ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News