ਹੁਣ ਮੋਗਾ ''ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ

Wednesday, Aug 05, 2026 - 03:23 PM (IST)

ਹੁਣ ਮੋਗਾ ''ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ

ਮੋਗਾ (ਕਸ਼ਿਸ਼ ਸਿੰਗਲਾ) : ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਦਰਮਿਆਨ ਅੱਜ ਮੋਗਾ ਸ਼ਹਿਰ ਵਿਚ ਲੱਗੇ ਪੋਸਟਰ ਖਿੱਚ ਦਾ ਕੇਂਦਰ ਬਣੇ ਰਹੇ। ਇਨ੍ਹਾਂ ਪੋਸਟਰਾਂ 'ਤੇ "ਰਾਜਾ ਵੜਿੰਗ ਨੂੰ ਭਜਾਓ, ਚਰਨਜੀਤ ਸਿੰਘ ਚੰਨੀ ਨੂੰ ਲਿਆਓ ਲਿਖਿਆ ਗਿਆ। ਪੋਸਟਰ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਇਨ੍ਹਾਂ ਪੋਸਟਰਾਂ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਸਿਆਸੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਪੋਸਟਰ ਕਿਸ ਵਿਅਕਤੀ ਜਾਂ ਸੰਗਠਨ ਵੱਲੋਂ ਲਗਾਏ ਗਏ ਹਨ। ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਇਨ੍ਹਾਂ ਦੀ ਜ਼ਿੰਮੇਵਾਰੀ ਲੈਣ ਸਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੀ ਚਰਚਾ ਤੇਜ਼ ਹੋ ਗਈ ਹੈ। ਸਿਆਸੀ ਹਲਕਿਆਂ ਵਿਚ ਪੋਸਟਰਾਂ ਨੂੰ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਫਿਲਹਾਲ ਪੋਸਟਰਾਂ ਦੇ ਪਿੱਛੇ ਦੀ ਅਸਲ ਹਕੀਕਤ ਸਾਹਮਣੇ ਨਹੀਂ ਆਈ ਪਰ ਇਨ੍ਹਾਂ 'ਤੇ ਲਿਖਿਆ ਨਾਅਰਾ ਕਾਂਗਰਸੀਆਂ ਵਿਚ ਚਰਚਾ ਦਾ ਮੁੱਖ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

 


author

Gurminder Singh

Content Editor

Related News