ਗਿੱਦੜਬਾਹਾ ’ਚ ਕਿਸਾਨਾਂ ਵੱਲੋ ਵਿਧਾਇਕ ਰਾਜਾ ਵੜਿੰਗ ਦਾ ਵਿਰੋਧ
Sunday, Aug 01, 2021 - 04:06 PM (IST)
ਗਿੱਦੜਬਾਹਾ (ਕੁਲਦੀਪ ਰਿਣੀ) : ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਗਿੱਦੜਬਾਹਾ ਵਿਖੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਉਹ ਇਕ ਉਦਘਾਟਨੀ ਸਮਾਰੋਹ ’ਤੇ ਪਹੁੰਚੇ ਸਨ। ਵਰਨਣਯੋਗ ਹੈ ਕਿ ਪਿੰਡ ਗਿੱਦੜਬਾਹਾ ਵਿਖੇ ਛੱਪੜ ਦੇ ਸੁੰਦਰੀਕਰਨ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਿਸਾਨਾਂ ਵੱਲੋ ਵਿਰੋਧ ਕੀਤਾ ਗਿਆ। ਪੁਲਸ ਨੇ ਕਿਸਾਨਾਂ ਨੂੰ ਉਦਘਾਟਨ ਸਥਾਨ ਤੋਂ ਕਰੀਬ 150 ਮੀਟਰ ਦੂਰੀ ’ਤੇ ਰੋਕੀ ਰੱਖਿਆ। ਕਿਸਾਨਾਂ ਨੇ ਵਿਰੋਧ ਵਿਚ ਲਗਾਤਾਰ ਨਾਅਰੇਬਾਜ਼ੀ ਜਾਰੀ ਰੱਖੀ।
ਇਹ ਵੀ ਪੜ੍ਹੋ : ਪੰਜਾਬ ਦਾ ਅਸਲ ਕੈਪਟਨ ਕੌਣ ਦੇ ਸਵਾਲ ’ਤੇ ਬੋਲੇ ਮੁੱਖ ਮੰਤਰੀ, ਨਵਜੋਤ ਸਿੱਧੂ ’ਤੇ ਦਿੱਤਾ ਇਹ ਬਿਆਨ
ਇਸ ਮੌਕੇ ਕਿਸਾਨ ਆਗੂਆਂ ਕਿਹਾ ਕਿ ਜਿੰਨਾਂ ਸਮਾਂ ਦਿੱਲੀ ਮੋਰਚਾ ਚੱਲ ਰਿਹਾ ਹੈ, ਪਿੰਡਾਂ ’ਚ ਕਿਸੇ ਵੀ ਸਿਆਸੀ ਆਗੂ ਨੂੰ ਨਹੀਂ ਵੜਣ ਦਿੱਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਸਬੰਧੀ ਬਿਆਨ ਵੀ ਜਾਰੀ ਕੀਤਾ ਗਿਆ ਹੈ। ਉਧਰ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਅੱਜ ਪਿੰਡਾਂ ਦੇ ਵਿਕਾਸ ਦੇ ਕਾਰਜਾਂ ਦੇ ਉਦਘਾਟਨ ਸਮਾਗਮਾਂ ’ਚ ਸ਼ਿਰਕਤ ਲਈ ਆਏ ਹਨ। ਇਹ ਸਾਰੇ ਵਿਕਾਸ ਵੀ ਪਿੰਡਾਂ ਅਤੇ ਕਿਸਾਨਾਂ ਨਾਲ ਸਬੰਧਿਤ ਹਨ। ਉਹ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਵਿਚ ਨਾਲ ਹਨ ਅਤੇ ਭਵਿੱਖ ਵਿਚ ਵੀ ਜਿੱਥੇ ਕਿਸਾਨ ਜਥੇਬੰਦੀਆਂ ਹੁਕਮ ਕਰਨਗੀਆਂ ਉਹ ਪੂਰਾ ਸਾਥ ਦੇਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਐਲਾਨ
ਨੋਟ - ਕਿਸਾਨਾਂ ਵਲੋਂ ਸਿਆਸੀ ਲੀਡਰਾਂ ਦੇ ਵਿਰੋਧ ਕਰਨ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?