ਰਾਜਾ ਵੜਿੰਗ ਨੇ ਸੰਸਦ ''ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ ਕੀਤੀ 50,000 ਕਰੋੜ ਦੇ ਪੈਕੇਜ ਦੀ ਮੰਗ

Wednesday, Mar 18, 2026 - 04:18 PM (IST)

ਰਾਜਾ ਵੜਿੰਗ ਨੇ ਸੰਸਦ ''ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ ! ਕੇਂਦਰ ਤੋਂ ਕੀਤੀ 50,000 ਕਰੋੜ ਦੇ ਪੈਕੇਜ ਦੀ ਮੰਗ

ਨਵੀਂ ਦਿੱਲੀ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਲੋਕ ਸਭਾ 'ਚ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਹਾਲਤ ਦਾ ਮੁੱਦਾ ਚੁੱਕਿਆ। ਖੇਤੀਬਾੜੀ ਮੰਤਰਾਲੇ ਦੀਆਂ ਗ੍ਰਾਂਟਾਂ ਦੀਆਂ ਮੰਗਾਂ 'ਤੇ ਬਹਿਸ ਦੀ ਸ਼ੁਰੂਆਤ ਕਰਦਿਆਂ ਵੜਿੰਗ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਕਿਸਾਨਾਂ ਲਈ 50,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ, ਕਿਉਂਕਿ ਉਨ੍ਹਾਂ ਅਨੁਸਾਰ ਸੂਬੇ ਦਾ ਕਿਸਾਨ ਇਸ ਵੇਲੇ ਗੰਭੀਰ ਸੰਕਟ 'ਚ ਹੈ।

ਪੀੜਤ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ 

ਰਾਜਾ ਵੜਿੰਗ ਨੇ ਕਿਸਾਨ ਅੰਦੋਲਨ ਦੌਰਾਨ ਹੋਈਆਂ ਮੌਤਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਹੋਏ ਸੰਘਰਸ਼ ਦੌਰਾਨ ਪੰਜਾਬ ਦੇ 750 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਪ੍ਰਦਾਨ ਕਰੇ।

ਪਰਾਲੀ ਅਤੇ ਹੜ੍ਹ ਰਾਹਤ 'ਤੇ ਕੇਂਦਰ ਤੇ 'ਆਪ' ਸਰਕਾਰ ਨੂੰ ਘੇਰਿਆ 

ਪਰਾਲੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਦੇ ਹੱਲ ਲਈ ਵੜਿੰਗ ਨੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਹਰੇਕ ਕਿਸਾਨ ਨੂੰ 5,000 ਰੁਪਏ ਦੀ ਪ੍ਰੋਤਸਾਹਨ ਰਾਸ਼ੀ (ਇੰਸੈਂਟਿਵ) ਦੇਣੀ ਚਾਹੀਦੀ ਹੈ, ਤਾਂ ਜੋ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਅਤੇ ਪੰਜਾਬ ਦੀ 'ਝਾੜੂ' (ਆਮ ਆਦਮੀ ਪਾਰਟੀ) ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਸ ਆਪਸੀ ਲੜਾਈ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਆਫ਼ਤ ਰਾਹਤ ਫੰਡਾਂ ਤਹਿਤ ਮਿਲਣ ਵਾਲੀ ਹੜ੍ਹ ਰਾਹਤ ਅਜੇ ਤੱਕ ਨਹੀਂ ਮਿਲੀ ਹੈ।

ਹੋਰਨਾਂ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਵਿਚਾਰ

ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਨਰੇਸ਼ ਚੰਦਰ ਉੱਤਮ ਪਟੇਲ ਨੇ ਮੰਗ ਕੀਤੀ ਕਿ ਸੋਇਆਬੀਨ, ਡੇਅਰੀ ਉਤਪਾਦਾਂ ਅਤੇ ਪਸ਼ੂਆਂ ਦੇ ਚਾਰੇ ਦੀ ਦਰਾਮਦ (Import) ਤੁਰੰਤ ਬੰਦ ਕੀਤੀ ਜਾਵੇ ਤਾਂ ਜੋ ਸਥਾਨਕ ਕਿਸਾਨਾਂ ਨੂੰ ਨੁਕਸਾਨ ਨਾ ਹੋਵੇ। ਉਨ੍ਹਾਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੀ ਰਾਸ਼ੀ 5 ਲੱਖ ਤੋਂ ਵਧਾ ਕੇ 10 ਲੱਖ ਰੁਪਏ ਕਰਨ ਦੀ ਵੀ ਵਕਾਲਤ ਕੀਤੀ। ਤ੍ਰਿਣਮੂਲ ਕਾਂਗਰਸ ਦੀ ਪ੍ਰਤਿਮਾ ਮੰਡਲ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ 'ਚ ਨਾਕਾਮ ਰਹੀ ਹੈ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦਾ ਹਵਾਲਾ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਤੇਲੰਗਾਨਾ ਤੋਂ ਭਾਜਪਾ ਸੰਸਦ ਮੈਂਬਰ ਕੋਂਡਾ ਵਿਸ਼ਵੇਸ਼ਵਰ ਰੈਡੀ ਨੇ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਦੀ ਖਰੀਦ ਸ਼ਕਤੀ ਵਧਾਉਣ ਲਈ ਦਾਲਾਂ 'ਤੇ ਐਮ.ਐਸ.ਪੀ. (MSP) ਵਧਾਉਣ ਦੀ ਮੰਗ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News