ਰਾਜਾ ਵੜਿੰਗ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-''ਇਕ-ਦੂਜੇ ਨੂੰ ਦੋਸ਼ ਦੇਣਾ ਛੱਡੀਏ ਤੇ...''
Sunday, May 18, 2025 - 07:49 PM (IST)

ਗਿੱਦੜਬਾਹਾ : ਪੰਜਾਬ ਸਿਰ ਵਧਦੇ ਕਰਜ਼ੇ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋ ਕੇ ਪੰਜਾਬ ਲਈ ਕੇਂਦਰ ਸਰਕਾਰ ਤੋਂ ਸਪੈਸ਼ਲ ਪੈਕੇਜ ਦੀ ਮੰਗ ਕਰਨ ਦੀ ਅਪੀਲ ਕੀਤੀ ਹੈ।
My appeal to all political parties in Punjab. Let’s get together to seek special economic package for our state. Our debt is mounting and multiplying. Instead of resorting to retaliatory blame games, we must come together and prevail upon the centre to give us a special one time…
— Amarinder Singh Raja Warring (@RajaBrar_INC) May 18, 2025
ਇਸ ਦੌਰਾਨ ਰਾਜਾ ਵੜਿੰਗ ਨੇ ਆਪਣੇ ਐਕਸ ਹੈਂਡਲ ਉੱਤੇ ਲਿਖਿਆ ਕਿ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਮੇਰੀ ਅਪੀਲ ਹੈ। ਆਓ ਇਕੱਠੇ ਹੋ ਕੇ ਆਪਣੇ ਸੂਬੇ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕਰੀਏ। ਸਾਡਾ ਕਰਜ਼ਾ ਵਧਦਾ ਜਾ ਰਿਹਾ ਹੈ। ਇਕ ਦੂਜੇ ਉੱਤੇ ਦੋਸ਼ ਮੜਨ ਦੀ ਬਜਾਏ, ਸਾਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਕੇਂਦਰ 'ਤੇ ਦਬਾਅ ਪਾਉਣਾ ਚਾਹੀਦਾ ਹੈ ਕਿ ਉਹ ਸਾਨੂੰ ਇੱਕ ਵਾਰ ਦਾ ਵਿਸ਼ੇਸ਼ ਪੈਕੇਜ ਦੇਵੇ। ਇਸ ਦੌਰਾਨ ਰਾਜਾ ਵੜਿੰਦ ਨੇ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਤੇ ਅਕਾਲੀ ਦਲ ਨੂੰ ਵੀ ਟੈਗ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e