ਰੱਖੜ ਪੁੰਨਿਆ ਮੌਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਾਂਗਰਸੀ ਆਗੂਆਂ ਨੂੰ ਕੀਤੀ ਅਪੀਲ
Saturday, Aug 09, 2025 - 05:00 PM (IST)

ਬਾਬਾ ਬਕਾਲਾ : ਰੱਖੜ ਪੁੰਨਿਆ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਧਰਤੀ 'ਤੇ ਨਤਮਸਤਕ ਹੋਣ ਦਾ ਸਾਨੂੰ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਪੰਜਾਬ ਨੂੰ ਲੋਕ ਸੋਨੇ ਦੀ ਚਿੜੀ ਕਹਿੰਦੇ ਸਨ, ਅੱਜ ਉਸ ਨੂੰ ਨਜ਼ਰ ਲੱਗ ਰਹੀ ਹੈ ਅਤੇ ਪੰਜਾਬ ਦਿਨੋਂ-ਦਿਨ ਪਿੱਛੇ ਹੁੰਦਾ ਜਾ ਰਿਹਾ ਹੈ। ਕਈ ਵਾਰ ਫ਼ੈਸਲੇ ਗਲਤ ਲੈ ਲਏ ਜਾਂਦੇ ਹਨ, ਜਿਸ ਨਾਲ ਪੰਜਾਬ ਦੀ ਦਸ਼ਾ ਅਤੇ ਦਿਸ਼ਾ ਵਿਗੜ ਜਾਂਦੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੰਜਾਬ ਦਾ ਬਹੁਤ ਮਾੜਾ ਹਾਲ ਹੈ ਅਤੇ ਪੰਜਾਬ ਦਾ ਕਿਸਾਨ, ਕਿਰਤੀ ਅਤੇ ਕਾਮਾ ਤ੍ਰਾਹ-ਤ੍ਰਾਹ ਕਰ ਰਿਹਾ ਹੈ। ਉਨ੍ਹਾਂ ਨੇ ਕਾਂਗਰਸੀ ਆਗੂਆਂ ਨੂੰ ਇਕਜੁੱਟ ਹੋ ਕੇ ਰਹਿਣ ਦੀ ਅਪੀਲ ਕੀਤੀ। ਰਾਜਾ ਵੜਿੰਗ ਪੰਜਾਬ ਦੇ ਆਉਣ ਵਾਲੇ ਸਮੇਂ ਬਾਰੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਿਰ ਲਗਾਤਾਰ ਕਰਜ਼ਾ ਚੜ੍ਹਦਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਸਰਕਾਰਾਂ ਲਈ ਇਸ ਨੂੰ ਉਤਾਰਨਾ ਬੇਹੱਦ ਮੁਸ਼ਕਲ ਹੋ ਜਾਵੇਗਾ।