ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

Thursday, Jun 11, 2026 - 04:51 PM (IST)

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ 'ਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਇਸ ਲੜੀ ਹੇਠ ਇੱਕ ਸਵਾਲ ਦੇ ਜਵਾਬ 'ਚ ਕਿ ਪੰਜਾਬ ਵਿਧਾਨ ਸਭਾ ਚੋਣਾਂ ਪਾਰਟੀ ਕਿਸ ਦੀ ਅਗਵਾਈ ਹੇਠ ਲੜੇਗੀ, ਵੜਿੰਗ ਨੇ ਕਿਹਾ ਕਿ ਕਾਂਗਰਸ ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਚੋਣ ਲੜੇਗੀ ਅਤੇ ਇਸ 'ਚ ਕੋਈ ਸ਼ੱਕ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦਾ 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫ਼ੈਸਲਾ, ਕੀਤਾ ਗਿਆ ਵੱਡਾ ਬਦਲਾਅ

ਇਨ੍ਹਾਂ ਚੋਣਾਂ 'ਚ ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇੱਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਮਜ਼ਬੂਤ ਸਥਿਤੀ 'ਚ ਹੈ ਅਤੇ ਇਹ ਕੰਧ 'ਤੇ ਲਿਖਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਹਰ ਕਾਂਗਰਸੀ ਦਾ ਟੀਚਾ ਹੈ ਅਤੇ ਹਰ ਕੋਈ ਇਸ ਟੀਚੇ ਨੂੰ ਹਾਸਲ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਅਲਰਟ, ਪਾਵਰਕਾਮ ਨੇ ਜਾਰੀ ਕੀਤਾ ਜ਼ਰੂਰੀ ਸੁਨੇਹਾ

ਉੱਥੇ ਹੀ ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਸ ਗੋਲੀਕਾਂਡ ਦੇ ਮੁੱਦੇ 'ਤੇ ਸੂਬਾ ਸਰਕਾਰ ਦੀ ਸੁਸਤੀ ਅਤੇ ਮਾਮਲੇ 'ਚ ਕਾਰਵਾਈ ਨਾ ਕਰਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇੱਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਦਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੀ ਅਹਿਮੀਅਤ ਨੂੰ ਕਾਇਮ ਰੱਖਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News