ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ, ਪੜ੍ਹੋ ਕੀ ਕਿਹਾ

Thursday, Mar 26, 2026 - 10:30 AM (IST)

ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਡੀ. ਐੱਮ. ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਸੀ. ਬੀ. ਆਈ. ਜਾਂਚ ਨੂੰ ਲੈ ਕੇ ਹੁਣ ਨਵਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਸਿਰਫ ਉਨ੍ਹਾਂ ਦੀ ਇਜਾਜ਼ਤ ਦੀ ਉਡੀਕ ਕਰ ਰਹੀ ਹੈ ਤਾਂ ਉਹ ਬਿਨਾਂ ਕਿਸੇ ਦੇਰੀ ਦੇ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਸ਼ੁਰੂ ਕਰਵਾਉਣ। ਵੜਿੰਗ ਨੇ ਸਪੱਸ਼ਟ ਕੀਤਾ ਕਿ ਪੀੜਤ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਸੱਚਾਈ ਸਾਹਮਣੇ ਆਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਸੀ. ਬੀ. ਆਈ. ਨੂੰ ਹੁਕਮ ਦੇ ਦੇਣਾ ਚਾਹੀਦਾ ਹੈ। ਰਾਜਾ ਵੜਿੰਗ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਹੁਣ ਇਸ ਮਾਮਲੇ 'ਚ ਹੋਰ ਬਹਾਨੇਬਾਜ਼ੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਪਰਿਵਾਰ ਸਿਰਫ ਇਨਸਾਫ ਦਾ ਹੱਕਦਾਰ ਹੈ।

ਇਹ ਵੀ ਪੜ੍ਹੋ : 27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ

ਮੌਤ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ

ਬੀਤੇ ਦਿਨ ਵੀ ਪ੍ਰੈੱਸ ਕਾਨਫਰੰਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਸੀ ਕਿ ਕਿਸੇ ਦੀ ਮੌਤ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਜੇਕਰ ਪਰਿਵਾਰ ਮਾਮਲੇ ਦੀ ਸੀ. ਬੀ. ਆਈ. ਜਾਂਚ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ, ਉਹ ਸਿਰਫ਼ ਇਸ ਜਾਂਚ ਦੀ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਨਜ਼ਰਸਾਨੀ ਦੀ ਵਕਾਲਤ ਕਰ ਰਹੇ ਹਨ।

ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ 'ਚ...

ਵੜਿੰਗ ਨੇ ਕਿਹਾ ਕਿ ਹਰ ਕੋਈ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਚਾਹੁੰਦਾ ਹੈ ਤੇ ਹਰ ਕਿਸੇ ਦੇ ਦਿਮਾਗ ਵਿਚ ਇਸ ਦਾ ਵੱਖੋ-ਵੱਖਰਾ ਤਰੀਕਾ ਹੈ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News