ਦੁਖਦ ਖ਼ਬਰ : ਰਾਜਾ ਵੜਿੰਗ ਦੇ PA ਦੀ ਸੜਕ ਹਾਦਸੇ ''ਚ ਮੌਤ

07/03/2022 1:13:03 AM

ਫਾਜ਼ਿਲਕਾ (ਸੁਨੀਲ ਨਾਗਪਾਲ) : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ. ਦੀ ਸੜਕ ਹਾਦਸੇ 'ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ-ਅਬੋਹਰ ਹਾਈਵੇ 'ਤੇ ਪਿੰਡ ਘੱਲੂ ਦੇ ਨੇੜੇ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਹੋਏ ਹਾਦਸੇ 'ਚ ਰਾਜਾ ਵੜਿੰਗ ਦੇ ਪੀ.ਏ. ਭੁਪਿੰਦਰ ਸਿੰਘ ਬਰਾੜ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ-ਟਰਾਲੀ 'ਚ ਵੱਜਣ ਤੋਂ ਬਾਅਦ ਗੱਡੀ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਨਿੱਜੀ ਗੱਡੀ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : SIT ਨੇ ਬੇਅਦਬੀ ਮਾਮਲਿਆਂ ਨੂੰ ਸਿਆਸੀ ਨਹੀਂ, ਬਲਕਿ ਡੇਰਾ ਸਿਰਸਾ ਦੀ ਸਾਜ਼ਿਸ਼ ਕਰਾਰ ਦਿੱਤਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News