ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ ਰੋਜ਼ਾਨਾ ਹੋ ਰਹੇ ਕਤਲ: ਰਾਜਾ ਵੜਿੰਗ

Saturday, Feb 07, 2026 - 04:59 PM (IST)

ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ ਰੋਜ਼ਾਨਾ ਹੋ ਰਹੇ ਕਤਲ: ਰਾਜਾ ਵੜਿੰਗ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਧ ਰਹੀ ਅਪਰਾਧੀ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਹੋਇਆ ਇੱਕ ਹੋਰ ਬੇਰਹਿਮੀ ਨਾਲ ਕਤਲ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ 62 ਸਾਲ ਦੀ ਇੱਕ ਬਜ਼ੁਰਗ ਮਹਿਲਾ ਨੇ ਅਜਿਹਾ ਕੀ ਕਰ ਦਿੱਤਾ ਸੀ, ਜੋ ਉਸਨੂੰ ਇਸ ਤਰ੍ਹਾਂ ਮਾਰ ਦਿੱਤਾ ਗਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਉਨ੍ਹਾਂ ਨੇ ਪੰਜਾਬ ਪੁਲਸ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਵਾਦ ਦੇ ਵਧਦੇ ਖ਼ਤਰੇ ਨੂੰ ਰੋਕਣ 'ਚ ਪੁਲਸ ਅਸਫਲ ਰਹੀ ਹੈ। ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਇਆ ਕਿ ਸਰਕਾਰ ਹਕੀਕਤ ਵਿੱਚ ਲੋਕਾਂ ਨੂੰ ਸੁਰੱਖਿਆ ਦੇਣ ਦੀ ਥਾਂ ਸਿਰਫ਼ ਹੋਰਡਿੰਗਾਂ ਅਤੇ ਇਸ਼ਤਿਹਾਰਾਂ ਦੇ ਪਿੱਛੇ ਲੁਕ ਕੇ ਬੈਠੀ ਹੈ, ਜਦਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ 12 ਫਰਵਰੀ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ, ਪੜ੍ਹੋ ਮੀਂਹ ਨੂੰ ਲੈ ਕੇ ਤਾਜ਼ਾ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News